Breaking News
Home / ਪੰਜਾਬ / ਐਚ ਐਸ ਫੂਲਕਾ ਨੇ ਖਹਿਰਾ ਪ੍ਰਤੀ ਪ੍ਰਗਟਾਈ ਹਮਦਰਦੀ

ਐਚ ਐਸ ਫੂਲਕਾ ਨੇ ਖਹਿਰਾ ਪ੍ਰਤੀ ਪ੍ਰਗਟਾਈ ਹਮਦਰਦੀ

ਸਪੀਕਰ ਨੂੰ ਲਿਖੀ ਚਿੱਠੀ – ਮੇਰੀ ਸੀਟ ਖਹਿਰਾ ਨੂੰ ਅਲਾਟ ਕਰ ਦਿਓ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਵਿਧਾਇਕ ਐਚ ਐਸ ਫੂਲਕਾ ਨੇ ਸਪੀਕਰ ਨੂੰ ਚਿੱਠੀ ਲਿਖੀ ਹੈ ਕਿ ਵਿਧਾਨ ਸਭਾ ਵਿਚ ਉਨ੍ਹਾਂ ਦੀ ਪਹਿਲੀ ਕਤਾਰ ਵਾਲੀ ਸੀਟ ਸੁਖਪਾਲ ਸਿੰਘ ਖਹਿਰਾ ਨੂੰ ਅਲਾਟ ਕਰ ਦਿੱਤੀ ਜਾਵੇ। ਇਹ ਜਾਣਕਾਰੀ ਫੂਲਕਾ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਖਹਿਰਾ ਨੂੰ ਨਵੇਂ ਬਣੇ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਨੇ ਸਿਟਿੰਗ ਪਲਾਨ ਵਿਚ ਅਖੀਰਲੀ ਕਤਾਰ ਵਿਚ ਬੈਠਣ ਲਈ ਸੀਟ ਅਲਾਟ ਕੀਤੀ ਸੀ। ਫੂਲਕਾ ਨੇ ਖਹਿਰਾ ਦੀ ਹਮਾਇਤ ਕਰਦਿਆਂ ਉਨ੍ਹਾਂ ਨੂੰ ਪਹਿਲੀ ਕਤਾਰ ਵਿਚ ਬੈਠਣ ਲਈ ਸਪੀਕਰ ਵਿਧਾਨ ਸਭਾ ਕੋਲ ਅਰਜ਼ੀ ਭੇਜੀ ਹੈ।
ਇਸੇ ਦੌਰਾਨ ਖਹਿਰਾ ਨੇ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ‘ਤੇ ਲਿਆ। ਖਹਿਰਾ ਨੇ ਕਿਹਾ ਹੈ ਕਿ ਜਦੋਂ ਇਕ ਵਾਰ ਉਨ੍ਹਾਂ ਨੇ ਸਦਨ ਵਿਚੋਂ ਵਾਕਆਊਟ ਕੀਤਾ ਸੀ ਤਾਂ ਕੈਪਟਨ ਨੇ ਕਿਹਾ ਸੀ ਕਿ ਇਕ ਦਿਨ ਦਾ ਸੈਸ਼ਨ ਬੁਲਾਉਣ ਲਈ 70 ਲੱਖ ਰੁਪਿਆ ਖਰਚ ਹੁੰਦਾ ਹੈ। ਇਸ ਲਈ ਉਨ੍ਹਾਂ ਦਾ ਵਾਕਆਊਟ ਕਰਨਾ ਗਲਤ ਹੈ। ਖਹਿਰਾ ਨੇ ਕੈਪਟਨ ਨੂੰ ਸਵਾਲ ਕੀਤਾ ਹੈ ਕਿ ਫਿਰ ਹੁਣ ਸਿਰਫ 15 ਮਿੰਟ ਸ਼ਰਧਾਂਜਲੀਆਂ ਦੇਣ ਲਈ ਕਿਉਂ ਸਰਕਾਰ ਇੰਨੇ ਪੈਸੇ ਬਰਬਾਦ ਕਰ ਰਹੀ ਹੈ।

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।