-0.3 C
Toronto
Thursday, January 8, 2026
spot_img
Homeਪੰਜਾਬਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ

ਵਾਜਪਾਈ ਸਮੇਤ ਪ੍ਰਸਿੱਧ ਸ਼ਖ਼ਸੀਅਤਾਂ ਦੇ ਅਕਾਲ ਚਲਾਣੇ ‘ਤੇ ਦਿੱਤੀ ਗਈ ਸ਼ਰਧਾਂਜਲੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ, ਜਿਹੜਾ 28 ਅਗਸਤ ਤੱਕ ਚੱਲੇਗਾ। ਪਹਿਲੇ ਦਿਨ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ, ਬਲਰਾਮਜੀ ਦਾਸ ਟੰਡਨ ਅਤੇ ਪੱਤਰਕਾਰ ਕੁਲਦੀਪ ਨਈਅਰ ਸਮੇਤ 16 ਪ੍ਰਸਿੱਧ ਸ਼ਖ਼ਸੀਅਤਾਂ ਦੇ ਅਕਾਲ ਚਲਾਣੇ ‘ਤੇ ਸ਼ਰਧਾਂਜਲੀ ਦਿੱਤੀ ਗਈ। ਪੰਜਾਬ ਵਿਧਾਨ ਸਭਾ ਵਲੋਂ ਕਾਰਜ ਸਲਾਹਕਾਰ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਕਮੇਟੀ ਵਿਚ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਸ਼ਾਮਲ ਹਨ।
ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਦੇ ਧੜੇ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਖਹਿਰਾ ਨੇ ਆਪਣੇ ਸਾਥੀ ਵਿਧਾਇਕਾਂ ਨਾਲ ਵਿਧਾਨ ਸਭਾ ਦੇ ਬਾਹਰ ਬੈਠ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਖਹਿਰਾ ਧੜੇ ਵਲੋਂ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਾਏ ਜਾ ਰਹੇ ਸਨ ਅਤੇ ਮੰਗ ਕਰ ਰਹੇ ਸਨ ਬੇਅਦਬੀ ਮਾਮਲਿਆਂ ਸਬੰਧੀ ਬਹਿਸ ਕਰਨ ਲਈ ਇਜਲਾਸ ਦਾ ਸਮਾਂ ਇਕ ਹਫਤੇ ਦਾ ਹੋਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਕਹਿਣ ਨੂੰ ਤਾਂ ਸੈਸ਼ਨ 24 ਅਗਸਤ ਤੋਂ ਲੈ ਕੇ 28 ਅਗਸਤ ਤੱਕ ਪੰਜ ਦਿਨ ਦਾ ਹੈ, ਪਰ ਹਕੀਕਤ ਵਿਚ ਇਹ ਮਾਤਰ ਢਾਈ ਦਿਨਾਂ ਦਾ ਹੀ ਹੈ। ਕਿਉਂਕਿ 25 ਅਤੇ 26 ਅਗਸਤ ਨੂੰ ਸ਼ਨੀ-ਐਤਵਾਰ ਦੀ ਛੁੱਟੀ ਹੈ ਤੇ ਅੱਜ ਪਹਿਲਾ ਦਿਨ ਸ਼ਰਧਾਂਜਲੀਆਂ ਦੇਣ ਤੋਂ ਬਾਅਦ ਉਠਾ ਦਿੱਤਾ ਗਿਆ। ਇੰਝ ਮਾਤਰ 27 ਅਤੇ 28 ਅਗਸਤ ਦੋ ਦਿਨ ਹੀ ਸੈਸ਼ਨ ਚੱਲੇਗਾ।

RELATED ARTICLES
POPULAR POSTS