1984 ਦੇ ਕਤਲੇਆਮ ਲਈ ਕਾਂਗਰਸ ਨਹੀਂ ਸੀ ਜ਼ਿੰਮੇਵਾਰ
ਚੰਡੀਗੜ੍ਹ/ਬਿਊਰੋ ਨਿਊਜ਼
1984 ਦੇ ਸਿੱਖ ਵਿਰੋਧੀ ਕਤਲੇਆਮ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਘਟਨਾ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਵਾਪਰੀ ਸੀ ਅਤੇ ਉਸ ਸਮੇਂ ਰਾਜੀਵ ਗਾਂਧੀ ਬੰਗਾਲ ਦੇ ਇਕ ਹਵਾਈ ਅੱਡੇ ‘ਤੇ ਸਨ। ਉਨ੍ਹਾਂ ਕਿਹਾ ਕਿ 1984 ਦੇ ਕਤਲੇਆਮ ਵਿਚ ਕੁੱਝ ਲੋਕਾਂ ਤੋਂ ਇਲਾਵਾ ਕਾਂਗਰਸ ਪਾਰਟੀ ਦੀ ਕੋਈ ਸ਼ਮੂਲੀਅਤ ਨਹੀਂ ਸੀ। ਇਸ ਘਟਨਾ ਦੇ ਸਬੰਧ ਵਿਚ ਉਨ੍ਹਾਂ ਨੇ ਸੱਜਣ ਕੁਮਾਰ, ਧਰਮ ਦਾਸ ਸ਼ਾਸਤਰੀ, ਅਰਜੁਨ ਦਾਸ ਅਤੇ ਦੋ ਹੋਰ ਵਿਅਕਤੀਆਂ ਦੇ ਨਾਮ ਲਏ ਹਨ। ਸੁਖਬੀਰ ਸਿੰਘ ਬਾਦਲ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਜਿਸ ਸਮੇਂ ਦਿੱਲੀ ਕਤਲੇਆਮ ਦੀ ਘਟਨਾ ਵਾਪਰੀ, ਉਸ ਸਮੇਂ ਸੁਖਬੀਰ ਕੈਲੀਫੋਰਨੀਆ ਦੀ ਕਿਸੇ ਯੂਨੀਵਰਸਿਟੀ ਵਿੱਚ ਪੜ੍ਹਾਈ ਕਰ ਰਹੇ ਸੀ ਤੇ ਬਿਕਰਮ ਮਜੀਠੀਆ ਉਸ ਸਮੇਂ ਮਹਿਜ਼ 8 ਸਾਲ ਦੀ ਉਮਰ ਦੇ ਸਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਮਾਗਮਾਂ ਮੌਕੇ ਕਰਤਾਰਪੁਰ ਸਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਆਮ ਸਹਿਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ। ਇਸ ਮਤੇ ‘ਚ ਕੇਂਦਰ ਸਰਕਾਰ ਨੂੰ ਪਾਕਿ ਸਰਕਾਰ ‘ਤੇ ਦਬਾਅ ਬਣਾਉਣ ਲਈ ਕਿਹਾ ਗਿਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …