ਅਕਾਲੀ ਦਲ ਅਤੇ ‘ਆਪ’ ਵਲੋਂ ਕਾਂਗਰਸ ਖਿਲਾਫ ਜੰਮ ਕੇ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਦੂਜਾ ਦਿਨ ਹੰਗਾਮਿਆਂ ਭਰਪੂਰ ਰਿਹਾ। ਰਾਹੁਲ ਗਾਂਧੀ ਵਲੋਂ ਲੰਡਨ ਵਿਚ ’84 ਕਤਲੇਆਮ ਬਾਰੇ ਦਿੱਤੇ ਬਿਆਨ ਕਿ ਕਾਂਗਰਸ ਦੀ ਇਸ ਵਿਚ ਕੋਈ ਭੂਮਿਕਾ ਨਹੀਂ ਸੀ, ਸਬੰਧੀ ਅਕਾਲੀ ਦਲ ਵਲੋਂ ਵਿਧਾਨ ਸਭਾ ‘ਚ ਹੰਗਾਮਾ ਕੀਤਾ ਗਿਆ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਇਨਸਾਫ ਸਬੰਧੀ ਪੋਸਟਰ ਫੜ ਕੇ ਕਾਂਗਰਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਸੁਖਬੀਰ ਸਿੰਘ ਬਾਦਲ ਅਤੇ ਨਵਜੋਤ ਸਿੱਧੂ ਵਿਚਕਾਰ ਵੀ ਤਿੱਖੀਆਂ ਝੜਪਾਂ ਵੀ ਹੋਈਆਂ। ਨਵਜੋਤ ਸਿੱਧੂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਸੁਖਬੀਰ ਬਾਦਲ ਨੂੰ ਸ਼ੇਖ ਚਿੱਲੀ ਦਾ ਨਾਮ ਦਿੱਤਾ। ਦੂਜੇ ਪਾਸੇ ਅਕਾਲੀ ਦਲ ਵਲੋਂ ਸਰਕਾਰ ਖਿਲਾਫ ਕੀਤੀ ਜਾ ਰਹੀ ਨਾਅਰੇਬਾਜ਼ੀ ਦੇ ਵਿਰੋਧ ਵਿਚ ਕਾਂਗਰਸੀਆਂ ਵਲੋਂ ਵੀ ਅਕਾਲੀਆਂ ਖਿਲਾਫ ‘ਗੁਰੂ ਦੇ ਕਾਤਲ ਮੁਰਦਾਬਾਦ’ ਦੇ ਨਾਅਰੇ ਲਗਾਏ ਗਏ। ਆਮ ਆਦਮੀ ਪਾਰਟੀ ਵਲੋਂ ਵੀ ਕੈਪਟਨ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਪਰ ਖਹਿਰਾ ਧੜੇ ਨੇ ਇਨ੍ਹਾਂ ਦਾ ਸਾਥ ਨਹੀਂ ਦਿੱਤਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …