32 ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਕਾਰਵਾਈ ਕਰਦਿਆਂ 32 ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਸ਼ਾਮਲ ਹੈ। ਗ੍ਰਹਿ ਵਿਭਾਗ ਵੱਲੋਂ ਜਵਾਬਤਲਬੀ ਕੀਤੇ ਜਾਣ ਤੋਂ ਬਾਅਦ ਅਧਿਕਾਰੀਆਂ ਨੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੁਲਾਕਾਤ ਵੀ ਕੀਤੀ। ਸਰਕਾਰ ਦੀ ਇਸ ਕਾਰਵਾਈ ਵਿੱਚ 14 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਏ ਹਨ। ਇਨ੍ਹਾਂ ਵਿੱਚ ਚਰਨਜੀਤ ਸ਼ਰਮਾ, ਅਮਰ ਸਿੰਘ ਚਾਹਲ ਤੇ ਰੋਹਿਤ ਚੌਧਰੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਤੋਂ ਇਲਾਵਾ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਮੁੱਖ ਮੰਤਰੀ ਦੇ ਸਾਬਕਾ ਨਿੱਜੀ ਸਕੱਤਰ ਐਸ.ਕੇ. ਸੰਧੂ ਤੇ ਸਾਬਕਾ ਵਿਸ਼ੇਸ਼ ਨਿੱਜੀ ਸਕੱਤਰ ਗਗਨਦੀਪ ਸਿੰਘ ਬਰਾੜ ਨੂੰ ਵੀ ਨੋਟਿਸ ਜਾਰੀ ਹੋਏ ਹਨ। ਸੂਬਾ ਸਰਕਾਰ ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਉਕਤ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …