ਪ੍ਰਕਾਸ਼ ਸਿੰਘ ਬਾਦਲ ਵੀ ਸਵਾਲਾਂ ਦੇ ਘੇਰੇ ਵਿਚ
ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦਾ ਦਾਅਵਾ
ਪੁਲਿਸ ਅਧਿਕਾਰੀ ਨਾਲ ਲਗਾਤਾਰ ਸੰਪਰਕ ਵਿਚ ਰਹੇ ਉਸ ਸਮੇਂ ਦੇ ਮੁੱਖ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਅੱਜ ਵਿਧਾਨ ਸਭਾ ਵਿਚ ਪੇਸ਼ ਕੀਤੀ ਗਈ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਇਹ ਰਿਪੋਰਟ ਪੇਸ਼ ਕੀਤੀ। ਇਸ ਪਿੱਛੋਂ ਅਕਾਲੀ ਦਲ ਦੇ ਵਿਧਾਇਕ ਸਦਨ ਵਿੱਚੋਂ ਵਾਕਆਊਟ ਕਰ ਗਏ। ਧਿਆਨ ਰਹੇ ਕਿ ਕਿ ਭਲਕੇ ਮੰਗਲਵਾਰ ਨੂੰ ਚਾਰ ਭਾਗਾਂ ਵਿੱਚ ਵੰਡੀ ਰਿਪੋਰਟ ‘ਤੇ ਬਹਿਸ ਹੋਏਗੀ। ਇਸ ਬਹਿਸ ਦਾ ਟੀ.ਵੀ. ‘ਤੇ ਲਾਈਵ ਪ੍ਰਸਾਰਨ ਵੀ ਹੋਵੇਗਾ। ਅਕਾਲੀ ਦਲ ਦੇ ਸ਼ੋਰ ਸ਼ਰਾਬੇ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਉਹੀ ਮੁੱਦੇ ਉਠਾਉਂਦਾ ਹੈ, ਜਿਸ ਵਿਚ ਉਨ੍ਹਾਂ ਨੂੰ ਸਿਆਸੀ ਲਾਹਾ ਮਿਲਣਾ ਹੁੰਦਾ ਹੈ।
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਤਿੰਨ ਸਾਲ ਪਹਿਲਾਂ ਕੋਟਕਪੂਰਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਸਾਹਮਣੇ ਆਇਆ ਹੈ। ਲੰਘੀ 16 ਅਗਸਤ ਨੂੰ ਸੌਂਪੀ ਗਈ ਵੱਖਰੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਕੋਟਕਪੂਰਾ ਵਿੱਚ ਹੋਈ ਪੁਲਿਸ ਕਾਰਵਾਈ ਵਿੱਚ ਮੁੱਖ ਮੰਤਰੀ ਦਫ਼ਤਰ ਨੂੰ ਜਾਣਕਾਰੀ ਦਿੱਤੀ ਜਾਂਦੀ ਰਹੀ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …