ਪੁਲਿਸ ਦੇ ਚਾਰ ਜਵਾਨ ਸ਼ਹੀਦ, ਅਨੰਤਨਾਗ ‘ਚ ਦੋ ਅੱਤਵਾਦੀ ਵੀ ਮਾਰੇ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਸ਼ੋਪੀਆ ਵਿਚ ਅੱਜ ਅੱਤਵਾਦੀਆਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਪੁਲਿਸ ਦੇ ਚਾਰ ਜਵਾਨ ਸ਼ਹੀਦ ਹੋ ਗਏ। ਇਸ ਤੋਂ ਪਹਿਲਾਂ ਅੱਜ ਸਵੇਰੇ ਅਨੰਤਨਾਗ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਵਿਚ ਹਿਜ਼ਬੁਲ ਮੁਜਾਹਦੀਨ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮਾਰੇ ਗਏ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ਵਿਚ ਗੋਲਾ ਸਿੱਕਾ ਬਰਾਮਦ ਹੋਇਆ ਹੈ। ਜ਼ਿਕਰਯੋਗ ਹੈ ਕਿ ਸ਼ੋਪੀਆ ਵਿਚ ਹੋਏ ਅੱਤਵਾਦੀ ਹਮਲੇ ਸਮੇਂ ਪੁਲਿਸ ਕਰਮੀ ਆਪਣੇ ਵਾਹਨ ਦੀ ਮੁਰੰਮਤ ਕਰ ਰਹੇ ਸਨ। ਹਮਲੇ ਵਿਚ ਦੋ ਪੁਲਿਸ ਕਰਮੀ ਮੌਕੇ ‘ਤੇ ਹੀ ਸ਼ਹੀਦ ਹੋ ਗਏ ਅਤੇ ਦੋ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਧਿਆਨ ਰਹੇ ਕਿ ਪਾਕਿਸਤਾਨ ਵਿਚ ਆਮ ਚੋਣਾਂ ਦੌਰਾਨ ਘੁਸਪੈਠ ਅਤੇ ਗੋਲੀਬਾਰੀ ਦੀਆਂ ਘਟਨਾਵਾਂ ‘ਚ ਕਮੀ ਦੇਖੀ ਗਈ ਸੀ, ਪਰ ਹੁਣ ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਘਟਨਾਵਾਂ ਵਿਚ ਫਿਰ ਤੋਂ ਤੇਜ਼ੀ ਆ ਗਈ ਹੈ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …