3.6 C
Toronto
Friday, November 14, 2025
spot_img
Homeਪੰਜਾਬਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅਕਾਲੀਆਂ ਖਿਲਾਫ ਹੋਣ...

ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅਕਾਲੀਆਂ ਖਿਲਾਫ ਹੋਣ ਲੱਗੇ ਰੋਸ ਮੁਜ਼ਾਹਰੇ

ਫ਼ਰੀਦਕੋਟ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਪੇਸ਼ ਹੋਈ ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੋਂ ਬਾਅਦ ਅਕਾਲੀ ਦਲ ਖਿਲਾਫ ਰੋਸ ਮੁਜ਼ਾਹਰਿਆਂ ਦਾ ਦੌਰ ਫਿਰ ਸ਼ੁਰੂ ਗਿਆ। ਇਸ ਰਿਪੋਰਟ ਵਿੱਚ ਅਕਾਲੀ ਦਲ ਦੇ ਵੱਡੇ ਲੀਡਰਾਂ ਦੇ ਨਾਂ ਆਉਣ ਕਾਰਨ ਸਿੱਖ ਸੰਗਤਾਂ ਵਿੱਚ ਕਾਫੀ ਰੋਸ ਹੈ। ਇਸ ਦੇ ਚੱਲਦਿਆਂ ਅੱਜ ਕੋਟਕਪੂਰਾ ਵਿੱਚ ਆਮ ਆਦਮੀ ਪਾਰਟੀ ਤੇ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਨੇ ਰੋਸ ਮੁਜ਼ਾਹਰਾ ਕੀਤਾ। ਫ਼ਰੀਦਕੋਟ ਤੋਂ ‘ਆਪ’ ਦੇ ਲੋਕ ਸਭਾ ਮੈਂਬਰ ਸਾਧੂ ਸਿੰਘ ਵੱਲੋਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਮਨਤਾਰ ਸਿੰਘ ਬਰਾੜ ਤੇ ਡੇਰਾ ਸਿਰਸਾ ਦੇ ਮੁਖੀ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ। ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਆਖਿਆ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ, ਭਾਵੇਂ ਉਹ ਕਿਸੇ ਵੀ ਅਹੁਦੇ ‘ਤੇ ਹੋਣ।

RELATED ARTICLES
POPULAR POSTS