6.5 C
Toronto
Saturday, October 10, 2026
spot_img
Homeਪੰਜਾਬਸੁਨੀਲ ਜਾਖੜ ਨੇ ਸੁਖਬੀਰ ਬਾਦਲ ਨੂੰ ਕੀਤੇ ਤਿੱਖੇ ਸਵਾਲ

ਸੁਨੀਲ ਜਾਖੜ ਨੇ ਸੁਖਬੀਰ ਬਾਦਲ ਨੂੰ ਕੀਤੇ ਤਿੱਖੇ ਸਵਾਲ

ਸੁਨੀਲ ਜਾਖੜ ਨੇ ਸੁਖਬੀਰ ਬਾਦਲ ਨੂੰ ਕੀਤੇ ਤਿੱਖੇ ਸਵਾਲਕਿਹਾ, ਬੇਅਦਬੀ ਮਾਮਲਿਆਂ ਤੋਂ ਬਾਅਦ ਗੋਲੀ ਕਾਂਡ ‘ਚ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਕਾਰ ਦੇ ਹੁੰਦਿਆਂ ਹੋਇਆਂ ਵੀ ਗ੍ਰਹਿ ਮੰਤਰੀ ਵਜੋਂ ਫ਼ੇਲ੍ਹ ਹੋ ਗਏ। ਉਨ੍ਹਾਂ ਸੁਖਬੀਰ ਬਾਦਲ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਇਹ ਦੱਸਣ ਕਿ ਬੇਅਦਬੀ ਮਾਮਲੇ ਮਗਰੋਂ ਹੋਏ ਗੋਲੀਕਾਂਡ ਵਿਚ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ, ਮੁੱਖ ਮੰਤਰੀ ਬਾਦਲ ਨੇ ਜਾਂ ਫਿਰ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ। ਜਾਖੜ ਨੇ ਕਿਹਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਣ ਚੁੱਕੀ ਹੈ। ਵਿਧਾਨ ਸਭਾ ਦੇ ਵਿੱਚ ਸਪੈਸ਼ਲ ਜਾਂਚ ਟੀਮ ਬਣਨ ਦਾ ਫੈਸਲਾ ਹੋ ਚੁੱਕਿਆ ਹੈ, ਹੁਣ ਦੇਖੋ ਅੱਗੇ ਕੀ ਹੁੰਦਾ ਹੈ।

RELATED ARTICLES
POPULAR POSTS