Breaking News
Home / ਪੰਜਾਬ / ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਅਤੇ ਨਤੀਜੇ ਆਉਣਗੇ 22 ਸਤੰਬਰ ਨੂੰ

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਅਤੇ ਨਤੀਜੇ ਆਉਣਗੇ 22 ਸਤੰਬਰ ਨੂੰ

ਪੰਜਾਬ ‘ਚ ਚੋਣ ਜ਼ਾਬਤਾ ਹੋਇਆ ਲਾਗੂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਚੋਣ ਕਮਿਸ਼ਨ ਜਗਪਾਲ ਸਿੰਘ ਸੰਧੂ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਪੰਜਾਬ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ। ਪੰਜਾਬ ਵਿੱਚ 150 ਬਲਾਕ ਸੰਮਤੀਆਂ ਤੇ 22 ਜ਼ਿਲ੍ਹਾ ਪ੍ਰੀਸ਼ਦਾਂ ਹਨ। ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਵਾਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਔਰਤਾਂ ਨੂੰ ਅੱਧੀਆਂ ਸੀਟਾਂ ‘ਤੇ ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 4 ਤੋਂ 7 ਸਤੰਬਰ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ ਅਤੇ 10 ਸਤੰਬਰ ਨੂੰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ। ਉਨ੍ਹਾਂ ਦੱਸਿਆ ਕਿ 11 ਸਤੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ ਅਤੇ ਇਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਦੇ ਨਤੀਜੇ 22 ਸਤੰਬਰ ਨੂੰ ਐਲਾਨੇ ਜਾਣਗੇ।

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …