0.2 C
Toronto
Wednesday, December 3, 2025
spot_img
Homeਕੈਨੇਡਾਮੋਹੀ ਪਿਕਨਿਕ 1 ਸਤੰਬਰ ਸ਼ਨਿਚਰਵਾਰ ਨੂੰ ਮਨਾਈ ਜਾਵੇਗੀ

ਮੋਹੀ ਪਿਕਨਿਕ 1 ਸਤੰਬਰ ਸ਼ਨਿਚਰਵਾਰ ਨੂੰ ਮਨਾਈ ਜਾਵੇਗੀ

ਬਰੈਂਪਟਨ : ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਲੁਧਿਆਣੇ ਦੇ ਮਸ਼ਹੂਰ ਪਿੰਡ ਮੋਹੀ ਦੇ ਨਿਵਾਸੀਆਂ ਵਲੋਂ ਮੋਹੀ ਪਿਕਨਿਕ 1 ਸਤੰਬਰ ਦਿਨ ਸ਼ਨਿੱਚਰਵਾਰ ਨੂੰ ਮਿਡੋਵੇਲ ਕਨਜਰਵੇਸ਼ਨ ਏਰੀਆ 1081 ਓਲਡ ਹੈਰੀ ਰੋਡ ਵਿਖੇ (ਏ) ਨੰ: ਪਾਰਕ ਵਿਚ ਮਨਾਈ ਜਾ ਰੀ ਹੈ। ਇਸ ਪਿਆਰ ਭਰੀ ਆਪਸੀ ਮਿਲਣੀ ਵਿਚ ਮੋਹੀ ਪਿੰਡ ਦੇ ਕੈਨੇਡਾ ਤੇ ਅਮਰੀਕਾ ਵਿਚ ਰਹਿ ਰਹੇ ਸਾਰੇ ਪਿੰਡ ਵਾਸੀਆਂ ਤੇ ਮੋਹੀ ਪਿੰਡ ਦੀਆਂ ਜੰਮਪਲ ਲੜਕੀਆਂ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ। ਇਹ ਪਿਕਨਿਕ ਗਦਰੀ ਬਾਬਾ ਕਪੂਰ ਸਿੰਘ ਮੋਹੀ ਨੂੰ ਸਮਰਪਿਤ ਹੋਵੇਗੀ। ਜੋ 1907 ਵਿਚ ਵੈਨਕੂਵਰ ਆਏ ਸਨ। ਗਦਰ ਪਾਰਟੀ ਵਿਚ ਸ਼ਾਮਲ ਹੋਣ ‘ਤ 1914 ਵਿਚ ਭਾਰਤ ਨੂੰ ਅਜ਼ਾਦ ਕਰਵਾਉਣ ਲਈ ਸਾਥੀਆਂ ਸਮੇਤ ਕੈਨੇਡਾ ਤੋਂ ਚੱਲ ਪਏ। ਬਰਮਾ ਦੇ ਬਾਰਡਰ ‘ਤੇ ਫੜੇ ਜਾਣ ‘ਤੇ ਉਹਨਾਂ ਨੂੰ ਕਾਲੇ ਪਾਣੀ ਦੀ ਸਜ਼ਾ ਦੇ ਕੇ ਅੰਡੇਮਾਨ ਦੀ ਸੈਲੂਲਰ ਜੇਲ੍ਹ ਭੇਜ ਦਿੱਤਾ ਗਿਆ। ਜਿੱਥੇ ਕਪੂਰ ਸਿੰਘ ਮੋਹੀ ਨੇ 20 ਸਾਲ ਬਹਾਦਰੀ ਨਾਲ ਜੇਲ੍ਹ ਦੀਆਂ ਸਖਤੀਆਂ ਤੇ ਤਸੀਹੇ ਝੱਲੇ। ਮੋਹੀ ਪਿਕਨਿਕ ਵਿਚ ਪਿੰਡ ਦੇ ਗਰੈਜੂਏਟ ਹੋਏ ਬੱਚਿਆਂ ਦਾ ਅਤੇ ਟੋਰਾਂਟੋ ਤੋਂ ਬਾਹਰੋਂ ਆਏ ਪਿੰਡ ਵਾਸੀਆਂ ਦਾ ਸਨਮਾਨ ਕੀਤਾ ਜਾਵੇਗਾ। ਬੱਚਿਆਂ ਦੀਆਂ ਖੇਡਾਂ ਕਰਕੇ ਵਧੀਆ ਇਨਾਮ ਦਿੱਤੇ ਜਾਣਗੇ। ਰੱਸਾਕਸ਼ੀ, ਵਾਲੀਬਾਲ ਦੇ ਮੁਕਾਬਲੇ ਹੋਣਗੇ। ਲੇਡੀਜ਼ ਦੀ ਮਿਊਜ਼ਿਕ ਚੇਅਰ ਗੇਮ ਦਾ ਆਪਣਾ ਹੀ ਫਨ ਹੋਵੇਗਾ। ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਖਾਣ ਪੀਣ ਦਾ ਵਧੀਆ ਪ੍ਰਬੰਧ ਕੀਤਾ ਗਿਆ ਹੈ। ਹੋਰ ਜਾਣਕਾਰੀ ਲਈ ਮਹਿੰਦਰ ਸਿੰਘ ਮੋਹੀ ਨੂੰ 416-659-1232 ਜਾਂ ਬਲਰਾਜ ਸਿੰਘ (ਰਾਜੂ ਮੋਹੀ) ਨੂੰ 416-566-9094 ਜਾਂ ਹਰਪ੍ਰੀਤ ਸਿੰਘ (ਬੰਟੀ) ਮੋਹੀ ਨੂੰ 905-379-9789 ‘ਤੇ ਕਾਲ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS