ਕਿਹਾ, ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਸਭ ਧਿਰਾਂ ਮਿਲ ਕੇ ਕੰਮ ਕਰਨ
ਬਟਾਲਾ : ਕੈਬਨਿਟ ਮੰਤਰੀ ਨਵਜੋਤ ਸਿੱਧੂ ਕੌਮਾਂਤਰੀ ਸਰਹੱਦ ‘ਤੇ ਡੇਰਾ ਬਾਬਾ ਨਾਨਕ ਗਏ, ਤੇ ਸਰਹੱਦ ਤੋਂ ਦੂਰਬੀਨ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕੇ ਪਿਛਲੇ ਦਿਨੀਂ ਪਾਕਿ ਫੇਰੀ ਦੌਰਾਨ ਉਥੋਂ ਦੀ ਸਰਕਾਰ ਤੇ ਫ਼ੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਗੱਲਬਾਤ ਹੋਈ ਹੈ। ਉਨ੍ਹਾਂ ਆਸ ਜਤਾਈ ਕਿ ਨੇੜ ਭਵਿੱਖ ਵਿੱਚ ‘ਸਭ ਠੀਕ’ ਹੋ ਜਾਵੇਗਾ। ਉਨ੍ਹਾਂ ਵੱਖ-ਵੱਖ ਰਾਜਸੀ ਧਿਰਾਂ ਦੇ ਆਗੂਆਂ ਨੂੰ ਸਲਾਹ ਦਿੱਤੀ ਕਿ ਉਹ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਸਿਆਸੀ ਰੋਟੀਆਂ ਨਾ ਸੇਕਣ, ਸਗੋਂ ਇਸ ਲਾਂਘੇ ਨੂੰ ਖੁੱਲ੍ਹਵਾਉਣ ਲਈ ਮਿਲ ਕੇ ਹੰਭਲਾ ਮਾਰਨ। ਸਿੱਧੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਤੇ ਹੱਥੀਂ ਕਿਰਤ ਕਰਨ ਅਤੇ ਜਾਤੀ ਭੇਦਭਾਵ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੱਤਾ ਸੀ ਪਰ ਅੱਜ ਕੁਝ ਪਾਰਟੀਆਂ ਦੇ ਆਗੂ ਤੰਗਨਜ਼ਰੀ ਦਾ ਮੁਜ਼ਾਹਰਾ ਕਰ ਰਹੇ ਹਨ ਜਦਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸੰਗਤਾਂ ਨੂੰ ਖੁੱਲ੍ਹੇ ਦਰਸ਼ਨ ਦੀਦਾਰੇ ਬਿਨਾ ਵੀਜ਼ਾ ਹੋ ਸਕਣ ਲਈ ਯਤਨ ਕਰਨੇ ਚਾਹੀਦੇ ਹਨ। ਸਿੱਧੂ ਨੇ ਕਿਹਾ ਕਿ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਹਲਫ਼ਦਾਰੀ ਮੌਕੇ ਉਥੋਂ ਦੇ ਫ਼ੌਜ ਮੁਖੀ ਜਨਰਲ ਬਾਜਵਾ ਨਾਲ ਗੱਲਬਾਤ ਹੋਈ ਸੀ ਤੇ ਉਨ੍ਹਾਂ ਪਾਕਿਸਤਾਨ ਸਰਕਾਰ ਵੱਲੋਂ ਇਹ ਲਾਂਘਾ ਖੋਲ੍ਹਣ ਦਾ ਭਰੋਸਾ ਵੀ ਪ੍ਰਗਟਾਇਆ ਜਦਕਿ ਇਸ ਉਪਰੰਤ ਭਾਰਤ ਵਿੱਚ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਇਸ ਦੀ ਆਲੋਚਨਾ ਨਹੀਂ ਸੀ ਕਰਨੀ ਚਾਹੀਦੀ।
ਕਰਤਾਰਪੁਰ ਸਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਆਮ ਸਹਿਮਤੀ ਨਾਲ ਮਤਾ ਪਾਸ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਮਾਗਮਾਂ ਮੌਕੇ ਕਰਤਾਰਪੁਰ ਸਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਆਮ ਸਹਿਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ। ਇਸ ਮਤੇ ‘ਚ ਕੇਂਦਰ ਸਰਕਾਰ ਨੂੰ ਪਾਕਿ ਸਰਕਾਰ ‘ਤੇ ਦਬਾਅ ਬਣਾਉਣ ਲਈ ਕਿਹਾ ਗਿਆ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …