ਲਾਲੂ ਪ੍ਰਸਾਦ ਯਾਦਵ ਖਿਲਾਫ ਵਾਰੰਟ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਰੇਲਵੇ ਟੈਂਡਰ ਘੁਟਾਲਾ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਅੱਜ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਤੇਜਸਵੀ ਯਾਦਵ ਸਮੇਤ 14 ਆਰੋਪੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸਾਰਿਆਂ ਨੂੰ ਇਕ-ਇਕ ਲੱਖ ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਮਿਲੀ ਹੈ। ਦੂਜੇ ਪਾਸੇ ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ਖਿਲਾਫ ਵਾਰੰਟ ਜਾਰੀ ਕਰ ਦਿੱਤੇ ਹਨ। ਲਾਲੂ ਯਾਦਵ ਨੂੰ 6 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਧਿਆਨ ਰਹੇ ਕਿ ਚਾਰਾ ਘੁਟਾਲੇ ਵਿਚ ਦੋਸ਼ੀ ਲਾਲੂ ਯਾਦਵ ਨੇ ਲੰਘੇ ਕੱਲ੍ਹ ਰਾਂਚੀ ‘ਚ ਸੀਬੀਆਈ ਦੀ ਵਿਸ਼ੇਸ਼ ‘ਚ ਆਤਮ ਸਮਰਪਣ ਕੀਤਾ ਸੀ। ਸੀਬੀਆਈ ਮੁਤਾਬਕ ਲਾਲੂ ਪ੍ਰਸਾਦ ਯਾਦਵ ਨੇ ਰੇਲ ਮੰਤਰੀ ਹੁੰਦਿਆਂ ਦੋ ਹੋਟਲ ਲੀਜ਼ ‘ਤੇ ਦਿਵਾਏ ਸਨ। ਇਸ ਬਦਲੇ ਲਾਲੂ ਨੇ ਪਟਨਾ ਵਿਚ ਤਿੰਨ ਏਕੜ ਜ਼ਮੀਨ ਲਈ ਸੀ। ਇਸ ਮਾਮਲੇ ਵਿਚ ਸੀਬੀਆਈ ਨੇ 14 ਵਿਅਕਤੀਆਂ ‘ਤੇ ਮਾਮਲਾ ਦਰਜ ਕੀਤਾ ਸੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …