Breaking News
Home / ਪੰਜਾਬ / ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਹੋਵੇਗਾ ਪਰਵਾਸੀ ਭਾਰਤੀ ਸੰਮੇਲਨ

ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਹੋਵੇਗਾ ਪਰਵਾਸੀ ਭਾਰਤੀ ਸੰਮੇਲਨ

ਭਾਰਤ ਅਤੇ ਪਾਕਿਸਤਾਨ ਦਰਮਿਆਨ ਹਾਕੀ ਦੇ ਪ੍ਰਦਰਸ਼ਨੀ ਮੈਚ ਵੀ ਹੋਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਇੰਡਸ-ਕੈਨੇਡਾ ਫਾਊਂਡੇਸ਼ਨ ਵਲੋਂ ਇਸ ਸਾਲ 15 ਤੋਂ 19 ਦਸੰਬਰ ਤੱਕ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਐੱਨ. ਆਰ. ਆਈ. ਸੰਮੇਲਨ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਫਾਊਂਡੇਸ਼ਨ ਦਾ ਕਹਿਣਾ ਹੈ ਕਿ ਪੰਜ ਵੱਖ-ਵੱਖ ਸ਼ਹਿਰਾਂ ਵਿਚ ਹੋਣ ਵਾਲੇ ਇਸ ਸੰਮੇਲਨ ਦੌਰਾਨ ਐੱਨ. ਆਰ. ਆਈਜ਼ ਵਲੋਂ ਸਥਾਨਕ ਪੱਧਰ ‘ਤੇ ਕੀਤੇ ਜਾਣ ਵਾਲੇ ਵਪਾਰ ‘ਤੇ ਚਰਚਾ ਕੀਤੀ ਜਾਵੇਗੀ ਅਤੇ ਭਾਰਤ-ਪਾਕਿਸਤਾਨ ਦਰਮਿਆਨ ਪ੍ਰਦਰਸ਼ਨੀ ਹਾਕੀ ਮੈਚਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇੰਡਸ ਕੈਨੇਡਾ ਫਾਊਂਡੇਸ਼ਨ ਇਸ ਪ੍ਰੋਗਰਾਮ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਆਯੋਜਿਤ ਕਰੇਗੀ। ਫਾਊਂਡੇਸ਼ਨ ਦੇ ਪ੍ਰਧਾਨ ਗੁਰਵਿੰਦਰ ਸੋਢੀ ਅਤੇ ਵਿਕਰਮ ਬਾਜਵਾ ਨੇ ਸਾਂਝੇ ਤੌਰ ‘ਤੇ ਇਸ ਪ੍ਰੋਗਰਾਮ ਦਾ ਐਲਾਨ ਕੀਤਾ। ਸੋਢੀ ਨੇ ਦੱਸਿਆ ਕਿ ਪੰਜਾਬ ਦੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਹਰਿਆਣਾ ਦੇ ਸ਼ਾਹਬਾਦ ਵਿਚ ਹਾਕੀ ਮੁਕਾਬਲਾ ਹੋਵੇਗਾ। ਚੰਡੀਗੜ੍ਹ ਵਿਚ ਪਰਵਾਸੀ ਭਾਰਤੀ ਸੰਮੇਲਨ ਦੇ ਉਦਘਾਟਨ ਲਈ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਬੁਲਾਇਆ ਗਿਆ ਹੈ। 19 ਦਸੰਬਰ ਨੂੰ ਅੰਮ੍ਰਿਤਸਰ ਵਿਚ ਪਰਵਾਸੀ ਭਾਰਤੀ ਸੰਮੇਲਨ ਦੇ ਸਮਾਪਤੀ ਸਮਾਰੋਹ ਵਿਚ ਕੇਂਦਰੀ ਸੂਚਨਾ ਤੇ ਖੇਡ ਮੰਤਰੀ ਰਾਜਵਰਧਨ ਰਾਠੌਰ ਸ਼ਿਰਕਤ ਕਰਨਗੇ।

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …