9 ਸਤੰਬਰ ਨੂੰ ਅਬੋਹਰ ‘ਚ ਹੋਵੇਗੀ ਪੋਲ ਖੋਲ੍ਹ ਰੈਲੀ : ਸੁਖਬੀਰ ਬਾਦਲ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਲੋਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਅਕਾਲੀ ਆਗੂਆਂ ਨੂੰ ਪਿੰਡਾਂ ਵਿਚ ਨਾ ਵੜਨ ਦਿਓ। ਇਸ ਚੁਣੌਤੀ ਨੂੰ ਸਵੀਕਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਇਕ ਸਤੰਬਰ ਨੂੰ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਸੁਖਬੀਰ ਬਾਦਲ ਨੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਇਲਾਕੇ ਅਬੋਹਰ ਵਿਖੇ 9 ਸਤੰਬਰ ਨੂੰ ‘ਪੋਲ ਖੋਲ੍ਹ’ ਰੈਲੀ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਇਕ ਮੀਟਿੰਗ ਨੂੰ ਚੰਡੀਗੜ੍ਹ ਵਿਚ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਿੱਖ ਸੰਸਥਾਵਾਂ ਤੇ ਸਿੱਖ ਪੰਥ ਨੂੰ ਕਮਜ਼ੋਰ ਕਰਨ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਦਾ ਠੋਕਵਾਂ ਜੁਆਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਇਕ ਸਤੰਬਰ ਨੂੰ ਮੁਜ਼ਾਹਰੇ ਕੀਤੇ ਜਾਣਗੇ। ਸੁਖਬੀਰ ਬਾਦਲ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਵਿਚ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਬੀਬੀ ਉਪਿੰਦਰਜੀਤ ਕੌਰ, ਨਿਰਮਲ ਸਿੰਘ ਕਾਹਲੋਂ, ਸੇਵਾ ਸਿੰਘ ਸੇਖਵਾਂ, ਗੁਲਜ਼ਾਰ ਸਿੰਘ ਰਣੀਕੇ ਅਤੇ ਬੀਬੀ ਜਗੀਰ ਕੌਰ ਸ਼ਾਮਲ ਸਨ। ઠ
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …