ਕਾਂਗਰਸੀ ਵਿਧਾਇਕ ਹਰਮਿੰਦਰ ਗਿੱਲ ਨੇ ਜਥੇਦਾਰ ਨੂੰ ਵੀ ਲਿਆਂਦਾ ਸਵਾਲਾਂ ਦੇ ਘੇਰੇ ‘ਚ
ਚੰਡੀਗੜ੍ਹ/ਬਿਊਰੋ ਨਿਊਜ਼
ਬੇਅਦਬੀ ਮਾਮਲਿਆਂ ਵਿਚ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਆਉਣ ਕਰਕੇ ਸ਼੍ਰੋਮਣੀ ਅਕਾਲੀ ਦਲ ਬੁਰੀ ਤਰ੍ਹਾਂ ਘਿਰਦਾ ਨਜ਼ਰ ਆ ਰਿਹਾ ਹੈ ਅਤੇ ਅਕਾਲੀ ਦਲ ਖਿਲਾਫ ਥਾਂ-ਥਾਂ ਰੋਸ ਪ੍ਰਦਰਸ਼ਨ ਹੋ ਰਹੇ ਹਨ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੇ ਤਹਿਕਲਾ ਮਚਾ ਦਿੱਤਾ ਹੈ। ਹੁਣ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਉਪਰ ਵੀ ਗੰਭੀਰ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਧਿਆਨ ਰਹੇ ਪਿਛਲੇ ਦਿਨੀਂ ਵਿਧਾਨ ਸਭਾ ਵਿਚ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਗਿਆਨੀ ਗੁਰਬਚਨ ਸਿੰਘ ‘ਤੇ ਤਿੱਖੇ ਹਮਲੇ ਕੀਤੇ ਸਨ। ਹਰਮਿੰਦਰ ਸਿੰਘ ਗਿੱਲ ਹੁਣ ਵੀ ਇਹ ਕਹਿ ਰਹੇ ਹਨ ਕਿ ਉਹ ਆਪਣੀਆਂ ਕਹੀਆਂ ਹੋਈਆਂ ਗੱਲਾਂ ‘ਤੇ ਕਾਇਮ ਹਨ। ਗਿੱਲ ਨੇ ਕਿਹਾ ਸੀ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਉਮਰ 60 ਸਾਲ ਨਿਰਧਾਰਤ ਕੀਤੀ ਗਈ ਹੈ, ਪਰ ਗਿਆਨੀ ਗੁਰਬਚਨ ਸਿੰਘ ਦੀ ਉਮਰ 70 ਸਾਲ ਹੈ ਅਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਿਚ ਆਪਣੇ ਰਿਸ਼ਤੇਦਾਰ ਵੀ ਭਰਤੀ ਕੀਤੇ ਹਨ। ਗਿੱਲ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਕਾਲ ਤਖਤ ਸਾਹਿਬ ‘ਤੇ ਤਲਬ ਕਰਨ ਦੀ ਗੱਲ ਹੁੰਦੀ ਹੈ ਤਾਂ ਉਹ ਜ਼ਰੂਰ ਜਾਣਗੇ ਅਤੇ ਆਪਣਾ ਪੱਖ ਰੱਖਣਗੇ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …