ਦੇਹਰਾਦੂਨ/ਬਿਊਰੋ ਨਿਊਜ਼
ਉੱਤਰਾਖੰਡ ਦੇ ਉਤਰ ਕਾਸ਼ੀ ਵਿਚ ਅੱਜ ਇੱਕ ਵੈਨ ਦੇ 100 ਫੱਟ ਡੂੰਘੀ ਖੱਡ ਵਿਚ ਡਿੱਗਣ ਕਾਰਨ 13 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 2 ਵਿਅਕਤੀ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਹ ਦੁਰਘਟਨਾ ਗੰਗੋਤਰੀ ਹਾਈਵੇ ‘ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਧਾਲੂ ਗੰਗੋਤਰੀ ਧਾਮ ਤੋਂ ਵਾਪਸ ਪਰਤ ਰਹੇ ਸਨ। ਇਸ ਮੰਦਭਾਗੀ ਵੈਨ ਵਿਚ 15 ਵਿਅਕਤੀ ਸਵਾਰ ਸਨ।