ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਵਲੋਂ ਦੇਸ਼ ਵਾਸੀਆਂ ਨੂੰ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ, ਚੰਡੀਗੜ੍ਹ ਸਮੇਤ ਦੇਸ਼ ਭਰ ਵਿਚ ਅੱਜ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦਾ ਪਾਵਨ ਤਿਉਹਾਰ ਮਨਾਇਆ ਗਿਆ। ਇਸ ਨੂੰ ਲੈ ਕੇ ਦੇਸ਼ ਭਰ ਦੇ ਮੰਦਰਾਂ ਨੂੰ ਬੜੇ ਹੀ ਖ਼ੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ ਅਤੇ ਝਾਕੀਆਂ ਦਾ ਵੀ ਆਯੋਜਨ ਵੀ ਕੀਤਾ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਅੱਜ ਮੰਦਰਾਂ ਵਿਚ ਮੱਥਾ ਟੇਕਣ ਲਈ ਪਹੁੰਚੀਆਂ। ਜਨਮ ਅਸ਼ਟਮੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਕੈਪਟਨ ਅਮਰਿੰਦਰ ਸਿੰਘ ਸਮੇਤ ਬਹੁਤ ਸਾਰੇ ਆਗੂਆਂ ਨੇ ਵਧਾਈ ਦਿੱਤੀ ਅਤੇ ਇਸ ਤਿਉਹਾਰ ਨੂੰ ਆਪਸੀ ਸਦਭਾਵਨਾ ਨਾਲ ਮਨਾਉਣ ਦਾ ਸੁਨੇਹਾ ਦਿੱਤਾ।
Check Also
ਭਾਰਤ ‘ਚ ਦਸ ਲੱਖ ਅਬਾਦੀ ਪਿੱਛੇ ਸਿਰਫ 15 ਜੱਜ
ਇੰਡੀਆ ਜਸਟਿਸ ਸਿਸਟਮ ਰਿਪੋਰਟ 2025 ‘ਚ ਹੋਇਆ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਪ੍ਰਤੀ 10 …