14.3 C
Toronto
Thursday, September 18, 2025
spot_img
HomeUncategorizedਪ੍ਰਕਾਸ਼ ਸਿੰਘ ਬਾਦਲ ਨੇ ਕਿਹਾ, 1984 ਕਤਲੇਆਮ ਕਾਂਗਰਸ ਦੀ ਦੇਣ

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ, 1984 ਕਤਲੇਆਮ ਕਾਂਗਰਸ ਦੀ ਦੇਣ

ਰਾਜੀਵ ਗਾਂਧੀ ਨੇ ਦਿੱਤੇ ਸਨ ਕਤਲੇਆਮ ਦੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਸਾਲ 2015 ਵਿਚ ਹੋਏ ਪ੍ਰਦਰਸ਼ਨ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਸਿੱਖ ਨੌਜਵਾਨਾਂ ਦੀ ਜਾਨ ਚਲੀ ਗਈ ਸੀ। ਲੰਘੀ 26 ਅਗਸਤ ਨੂੰ ਇਸ ਸਬੰਧੀ ਜਾਂਚ ਰਿਪੋਰਟ ਵਿਧਾਨ ਸਭਾ ਵਿਚ ਪੇਸ਼ ਕੀਤੀ ਗਈੇ। ਇਸ ‘ਤੇ 28 ਅਗਸਤ ਨੂੰ ਬਹਿਸ ਵੀ ਹੋਈ। ਕਾਂਗਰਸ ਨੇ ਇਸ ਰਿਪੋਰਟ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਜਿਸ ਤੋਂ ਬਾਅਦ ਅੱਜ ਪ੍ਰਕਾਸ਼ ਸਿੰਘ ਬਾਦਲ ਨੇ ਇਕ ਇੰਟਰਵਿਊ ਵਿਚ 1984 ਕਤਲੇਆਮ ਨੂੰ ਲੈ ਕੇ ਕਾਂਗਰਸ ‘ਤੇ ਪਲਟਵਾਰ ਕੀਤਾ ਹੈ। ਬਾਦਲ ਨੇ ਕਾਂਗਰਸ ਪਾਰਟੀ ‘ਤੇ ਕਈ ਗੰਭੀਰ ਇਲਜ਼ਾਮ ਲਗਾਏ ਹਨ। ਬਾਦਲ ਨੇ 1984 ਦੇ ਸਿੱਖ ਕਤਲੇਆਮ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਦੁਨੀਆ ਜਾਣਦੀ ਹੈ ਕਿ ਕਾਂਗਰਸ ਦਾ ਇਤਿਹਾਸ ਸਿੱਖ ਵਿਰੋਧੀ ਹੈ। ਉਨ੍ਹਾਂ ਕਿਹਾ ਕਿ 1984 ਦਾ ਸਿੱਖ ਕਤਲੇਆਮ ਕਾਂਗਰਸ ਦੀ ਦੇਣ ਸੀ ਅਤੇ ਰਾਜੀਵ ਗਾਂਧੀ ਨੇ ਕਤਲੇਆਮ ਲਈ ਹੁਕਮ ਦਿੱਤਾ ਸੀ। ਬਾਦਲ ਨੇ ਕਿਹਾ ਕਿ ਸਿੱਖ ਕਤਲੇਆਮ ਲਈ ਚਾਰ ਵਿਅਕਤੀ ਨਹੀਂ ਪੂਰੀ ਕਾਂਗਰਸ ਜ਼ਿੰਮੇਵਾਰ ਹੈ।

RELATED ARTICLES
POPULAR POSTS