ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਤੋਂ ਬਾਅਦ ਸਵਾਲਾਂ ‘ਚ ਘਿਰੇ ਜਥੇਦਾਰ
ਚੰਡੀਗੜ੍ਹ/ਬਿਊਰੋ ਨਿਊਜ਼
ਬੇਅਦਬੀ ਦੇ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੋਂ ਬਾਅਦ ਕਈ ਤਰ੍ਹਾਂ ਦੇ ਸਵਾਲਾਂ ਵਿਚ ਘਿਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੁਣ ਆਪਣਿਆਂ ਦੇ ਹੀ ਨਿਸ਼ਾਨੇ ‘ਤੇ ਆ ਗਏ ਹਨ। ਸ਼੍ਰੋਮਣੀ ਅਕਾਲੀ ਦਲ ‘ਚ ਸਭ ਤੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਕਮੇਟੀ ਨੂੰ ਸਲਾਹ ਦਿੱਤੀ ਹੈ ਕਿ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਜਾਵੇ। ਢੀਂਡਸਾ ਨੇ ਕਿਹਾ ਕਿ ਡੇਰਾ ਮੁਖੀ ਨੂੰ ਮਾਫੀ ਮਾਮਲੇ ‘ਤੇ ਵਿਰੋਧ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਖੁਦ ਅਸਤੀਫਾ ਦੇ ਦੇਣਾ ਚਾਹੀਦਾ ਸੀ ਜਾਂ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਥੇਦਾਰ ਕੋਲੋਂ ਅਸਤੀਫਾ ਲੈ ਲੈਣਾ ਚਾਹੀਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੇਅਦਬੀ ਮਾਮਲਿਆਂ ਬਾਰੇ ਵਿਧਾਨ ਸਭਾ ਵਿਚ ਰਿਪੋਰਟ ਪੇਸ਼ ਹੋਣ ਤੋਂ ਬਾਅਦ ਹੀ ਜਥੇਦਾਰ ਪੰਜਾਬ ਤੋਂ ਬਾਹਰ ਚਲੇ ਗਏ ਹਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਵੀ ਕਿਹਾ ਸੀ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਕਦੀ ਵੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …