ਟੋਰਾਂਟੋ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਸਿੱਖ ਸੰਸਥਾ ‘ਸਿੱਖ ਫ਼ਾਰ ਜਸਟਿਸ’ ਨੇ ਕੈਨੇਡਾ ਦੀ ਧਰਤੀ ਉੱਤੇ ਆਮ ਆਦਮੀ ਪਾਰਟੀਆਂ ਦੀ ਚੱਲ ਰਹੀਆਂ ਗਤੀਵਿਧੀਆਂ ਦੇ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ। ਆਮ ਆਦਮੀ ਪਾਰਟੀ ਦੀਆਂ ਕੈਨੇਡਾ ਵਿਚਲੀਆਂ ਗਤੀਵਿਧੀਆਂ ਸਬੰਧੀ ਸਿੱਖ ਫ਼ਾਰ ਜਸਟਿਸ ਨੇ ਮੁਲਕ ਦੇ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖ ਕੇ ਸ਼ਿਕਾਇਤ ਕੀਤੀ ਹੈ।
ਸ਼ਿਕਾਇਤ ਵਿੱਚ ਆਮ ਆਦਮੀ ਪਾਰਟੀਆਂ ਦੀ ਕੈਨੇਡਾ ਵਿੱਚ ਚੱਲ ਰਹੀਆਂ ਗਤੀਵਿਧੀਆਂ ਬੰਦ ਕਰਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੰਭਾਵੀ ਕੈਨੇਡਾ ਫੇਰੀ ਉੱਤੇ ਰੋਕ ਲਗਾਉਣ ਦੀ ਅਪੀਲ ਕੀਤੀ ਗਈ ਹੈ। ਵਿਦੇਸ਼ ਮੰਤਰੀ ਸਟੀਫਨ ਡੀਔਨ ਨੂੰ ਲਿਖੇ ਪੱਤਰ ਵਿੱਚ ਆਖਿਆ ਗਿਆ ਹੈ ਕਿ ਕੈਨੇਡਾ ਦੀ ਧਰਤੀ ਦਾ ਇਸਤੇਮਾਲ ਆਮ ਆਦਮੀ ਪਾਰਟੀ ਫ਼ੰਡ ਇਕੱਠ ਕਰਨ ਦੇ ਮਕਸਦ ਨਾਲ ਕਰ ਰਹੀ ਹੈ।
ਸ਼ਿਕਾਇਤ ਵਿੱਚ ਆਖਿਆ ਗਿਆ ਹੈ ਕਿ ਆਮ ਆਦਮੀ ਪਾਰਟੀ ਨੇ ਕੈਨੇਡਾ ਵਿੱਚ ਆਪਣੀ ਇਕਾਈਆਂ ਸਥਾਪਿਤ ਕੀਤੀਆਂ ਹਨ ਇੱਥੇ ਰਾਜਨੀਤਿਕ ਸਰਗਰਮੀਆਂ ਚੱਲ ਰਹੀਆਂ ਹਨ ਜੋ ਕਿ ਗਲੋਬਲ ਅਫੇਅਰਜ਼ ਕੈਨੇਡਾ ਪਾਲਿਸੀ ਦੇ ਖ਼ਿਲਾਫ਼ ਹੈ। ਆਮ ਆਦਮੀ ਪਾਰਟੀ ਦੀ ਕੈਨੇਡਾ ਇਕਾਈ ਵੱਲੋਂ ਫੇਸਬੁੱਕ ਉੱਤੇ ਬਣਾਏ ਗਏ ‘ਚੱਲੋ ਪੰਜਾਬ 2017’ ਪੇਜ ਦਾ ਹਵਾਲਾ ਵੀ ਇਸ ਸ਼ਿਕਾਇਤ ਵਿੱਚ ਦਿੱਤਾ ਗਿਆ ਹੈ।
Check Also
ਟਰੰਪ ਨੇ ਭਾਰਤ ਨੂੰ ਦੱਸਿਆ ਸੱਚਾ ਦੋਸਤ
ਕਿਹਾ : ਭਾਰਤ ਨਾਲ ਮਿਲ ਕੇ ਦੁਨੀਆ ਦੀ ਸ਼ਾਂਤੀ ਲਈ ਕਰਾਂਗੇ ਕੰਮ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ …