ਰਾਹੁਲ ਗਾਂਧੀ ਅਤੇ ਕੇਜਰੀਵਾਲ ਪਿੱਛੜੇ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਸਿੱਧ ਰਾਜਨੀਤੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਸਰਵੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੇ ਹਰਮਨ ਪਿਆਰੇ ਆਗੂ ਹਨ। ਸਰਵੇ ਵਿਚ ਸ਼ਾਮਲ 48 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਮੋਦੀ ਹੀ ਅਜਿਹੇ ਆਗੂ ਹਨ, ਜੋ ਦੇਸ਼ ਨੂੰ ਅੱਗੇ ਲਿਜਾ ਸਕਦੇ ਹਨ। ਇਹ ਸਰਵੇ ਇਸ ਲਈ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਹ ਪ੍ਰਸਿੱਧ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਦੇਖ ਰੇਖ ਵਿਚ ਤਿਆਰ ਕੀਤਾ ਗਿਆ ਹੈ। ਇਸ ਸਰਵੇ ਵਿਚ 57 ਲੱਖ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ 11 ਫੀਸਦੀ ਲੋਕਾਂ ਨੇ ਹਮਾਇਤ ਦੇ ਕੇ ਦੂਜਾ ਸਥਾਨ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 9 ਫੀਸਦੀ ਲੋਕਾਂ ਨੇ ਹਮਾਇਤ ਦਿੱਤੀ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …