ਤ੍ਰਿਪਤ ਰਾਜਿੰਦਰ ਬਾਜਵਾ ਨੇ ਮੋਦੀ ਸਰਕਾਰ ਦੀ ਕੀਤੀ ਨਿੰਦਾ
ਚੰਡੀਗੜ੍ਹ/ਬਿਊਰੋ ਨਿਊਜ਼
ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੋਂ ਹਰ ਵਰਗ ਦੇ ਲੋਕ ਦੁਖੀ ਹਨ। ਇਸ ਨੂੰ ਲੈ ਕੇ ਲੋਕਾਂ ਦਾ ਗੁੱਸਾ ਮੋਦੀ ਸਰਕਾਰ ਖਿਲਾਫ ਵਧਦਾ ਜਾ ਰਿਹਾ ਹੈ। ਪੰਜਾਬ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਰਿਕਾਰਡ ਤੋੜ ਵਾਧੇ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਹੁਣ ਉਹ ਇਸ ਮਸਲੇ ਉੱਤੇ ਡਾ. ਮਨਮੋਹਨ ਸਿੰਘ ਨੂੰ ਦਿੱਤੀਆਂ ਗਈਆਂ ਆਪਣੀਆਂ ਸਲਾਹਾਂ ਉੱਤੇ ਖੁਦ ਅਮਲ ਕਰਨ। ਬਾਜਵਾ ਨੇ ਮੰਗ ਕੀਤੀ ਹੈ ਕਿ ਪੈਟਰੋਲ ਤੇ ਡੀਜ਼ਲ ਨੂੰ ਜੀਐਸਟੀ ਸਿਸਟਮ ਅੰਦਰ ਲਿਆਂਦਾ ਜਾਵੇ। ਪੰਚਾਇਤ ਮੰਤਰੀ ਨੇ ਕਿਹਾ, “ਮੁਲਕ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾ ਦਿੱਤੇ ਹਨ। ਧਿਆਨ ਰਹੇ ਕਿ ਪੰਜਾਬ ਵਿਚ ਪੈਟਰੋਲ ਦੀ ਕੀਮਤ ਪ੍ਰਤੀ ਲੀਟਰ 85 ਰੁਪਏ ਦੇ ਨੇੜੇ ਪਹੁੰਚ ਗਈ ਹੈ।
Check Also
ਖਨੌਰੀ ਬਾਰਡਰ ’ਤੇ ਕਿਸਾਨਾਂ ਦੀ ਮਹਾਂ ਪੰਚਾਇਤ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਸੰਬੋਧਨ
ਕਿਹਾ : ਸਰਕਾਰ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਅਸੀਂ ਮੋਰਚਾ ਜਿੱਤ ਕੇ ਰਹਾਂਗੇ ਖਨੌਰੀ/ਬਿਊਰੋ ਨਿਊਜ਼ …