ਮੰਗ ਪੱਤਰਾਂ ‘ਤੇ ਸਨ 6 ਲੱਖ ਤੋਂ ਵੱਧ ਕਿਸਾਨਾਂ ਦੇ ਦਸਤਖਤ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਕਿਸਾਨ ਕਰਜ਼ਾ ਮੁਆਫੀ ਸਬੰਧੀ ਆਪਣੀਆਂ ਮੰਗਾਂ ਨੂੰ ਲੈ ਕੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮੰਗ ਪੱਤਰ ਦਿੱਤਾ। ਇਸ ਤੋਂ ਪਹਿਲਾਂ ਅੱਜ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਪਹਿਲਾਂ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ। ਯੂਨੀਅਨ ਦੇ ਪ੍ਰਧਾਨ ਰਾਜੇਵਾਲ ਅਤੇ ਹੋਰ ਆਗੂਆਂ ਨੇ ਕਿਸਾਨਾਂ ਦੇ ਮੰਗ ਪੱਤਰਾਂ ਦੇ ਵੱਡੇ-ਵੱਡੇ ਬੰਡਲ ਸਿਰਾਂ ‘ਤੇ ਚੁੱਕੇ ਹੋਏ ਸਨ, ਜਿਨ੍ਹਾਂ ‘ਤੇ 6 ਲੱਖ ਤੋਂ ਵੱਧ ਕਿਸਾਨਾਂ ਨੇ ਦਸਤਖਤ ਕੀਤੇ ਹੋਏ ਸਨ। ਪੁਲਿਸ ਵਲੋਂ ਕਿਸਾਨਾਂ ਨੂੰ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਬਾਅਦ ਵਿਚ ਯੂਨੀਅਨ ਦਾ 15 ਮੈਂਬਰੀ ਵਫਦ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਰਾਜ ਭਵਨ ਵਿਖੇ ਮੈਮੋਰੈਂਡਮ ਦੇਣ ਲਈ ਗਿਆ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਜੋ ਵੱਡੇ-ਵੱਡੇ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਲਈ ਕੁੱਝ ਵੀ ਨਹੀਂ ਕੀਤਾ ਗਿਆ ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …