Breaking News
Home / ਭਾਰਤ / ਕੈਪਟਨ ਅਮਰਿੰਦਰ ਨੂੰ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਦੀ ਉਮੀਦ

ਕੈਪਟਨ ਅਮਰਿੰਦਰ ਨੂੰ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਦੀ ਉਮੀਦ

ਕਿਹਾ, ਸਮੁੱਚੀ ਕਾਂਗਰਸ ਪਾਰਟੀ ਇਕਜੁੱਟ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਮਗਰੋਂ ਰਾਹੁਲ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਇਸ ਸਬੰਧੀ ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਇਕਜੁੱਟ ਹੈ ਤੇ ਉਨ੍ਹਾਂ ਨਾਲ ਖੜ੍ਹੀ ਹੈ। ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ ਵਿਚ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਜਾਣ ਸਬੰਧੀ ਕੈਪਟਨ ਅਮਰਿੰਦਰ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਵਿਚ ਜਾਣਾ ਠੀਕ ਹੈ, ਕਿਉਂਕਿ ਸਿੱਧੂ ਇਮਰਾਨ ਦੇ ਦੋਸਤ ਹਨ। ਕੈਪਟਨ ਨੇ ਸਿੱਧੂ ਵਲੋਂ ਪਾਕਿਸਤਾਨੀ ਫ਼ੌਜ ਮੁਖੀ ਨੂੰ ਜੱਫੀ ਪਾਉਣ ਨੂੰ ਲੈ ਕੇ ਇਤਰਾਜ਼ ਵੀ ਕੀਤਾ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਬਹੁਤ ਔਖਾ ਸਮਾਂ ਦੇਖਿਆ ਹੈ। ਜੇਕਰ ਹੁਣ ਕਿਸੇ ਨੇ ਵੀ ਸੂਬੇ ਦੇ ਹਾਲਾਤ ਖ਼ਰਾਬ ਕਰਨ ਲਈ ਧਰਮ ਦੀ ਵਰਤੋਂ ਕੀਤੀ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਵੀ ਮੁਲਾਕਾਤ ਕੀਤੀ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …