ਬਾਦਲਾਂ ਦੇ ਬੇਅਦਬੀ ਮਾਮਲਿਆਂ ਵਿਚ ਘਿਰਨ ਤੋਂ ਬਾਅਦ ਲਿਆ ਫੈਸਲਾ
ਲੁਧਿਆਣਾ/ਬਿਊਰੋ ਨਿਊਜ਼
ਬੇਅਦਬੀ ਮਾਮਲਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਮੂਲੀਅਤ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਪਾਰਟੀ ਵਿਚ ਵੀ ਵਿਰੋਧੀ ਸੁਰਾਂ ਉਠਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਚੱਲਦਿਆਂ ਮਲਕੀਤ ਸਿੰਘ ਬੀਰਮੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਬੀਰਮੀ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ‘ਤੇ ਲਗਾਏ ਦੋਸ਼ਾਂ ਤੋਂ ਬਾਅਦ ਹੀ ਇਹ ਕਦਮ ਪੁੱਟਿਆ ਹੈ। ਬੀਰਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਦਿੱਤੇ ਜਾਣ ‘ਤੇ ਆਪਣਾ ਸਪੱਸ਼ਟੀਕਰਨ ਵੀ ਦੇ ਦਿੱਤਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਅਪ੍ਰੈਲ 2014 ઠਵਿਚ ਬੀਰਮੀ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਉਹ ਕਾਂਗਰਸ ਸਰਕਾਰ ਦੌਰਾਨ ਰਾਜ ਮੰਤਰੀ ਵੀ ਰਹੇ। ਇਸੇ ਦੌਰਾਨ ਫਰੀਦਕੋਟ ਤੋਂ ਟਕਸਾਲੀ ਆਗੂ ਤੇ ਸਾਬਕਾ ਐਸਜੀਪੀਸੀ ਮੈਂਬਰ ਮੱਖਣ ਸਿੰਘ ਨੰਗਲ ਨੇ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ।
Check Also
ਅੰਮਿ੍ਰਤਸਰ ਅਤੇ ਜੰਮੂ ਜਾਣ ਵਾਲੀਆਂ 22 ਰੇਲ ਗੱਡੀਆਂ ਰੱਦ
ਅੰਬਾਲਾ/ਬਿਊਰੋ ਨਿਊਜ਼ : ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀਆਂ ਕੋਸਸ਼ਿਾਂ ਤੋਂ ਬਾਅਦ ਭਾਰਤ ਨੇ …