ਅੱਜ ਤੋਂ ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਚੋਣ ਕਮਿਸ਼ਨ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਦੇ ਨਾਲ ਪੰਜਾਬ ਭਰ ਵਿਚ ਅੱਜ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 7 ਸਤੰਬਰ ਹੈ। ਨਾਮਜ਼ਦਗੀ ਕਾਗ਼ਜ਼ਾਂ ਦਾ ਪੜਤਾਲ 10 ਸਤੰਬਰ ਨੂੰ ਹੋਵੇਗੀ ਅਤੇ 11 ਸਤੰਬਰ ਤੱਕ ਉਮੀਦਵਾਰ ਆਪਣੇ ਕਾਗ਼ਜ਼ ਵਾਪਸ ਲੈ ਸਕਣਗੇ। 19 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮੀ 4 ਵਜੇ ਤੱਕ ਵੋਟਾਂ ਪੈਣਗੀਆਂ, ਜਿਨ੍ਹਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ। ਇਸ ਤੋਂ ਬਾਅਦ ਛੇਤੀ ਹੀ ਪੰਚਾਇਤ ਚੋਣਾਂ ਵੀ ਹੋਣ ਵਾਲੀਆਂ ਹਨ, ਜਿਸਦੀ ਤਰੀਕ ਦਾ ਐਲਾਨ ਅਜੇ ਹੋਣਾ ਬਾਕੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …