ਪੰਜਾਬ ਵਿਚ ਕੁਝ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਆਈਐਸਆਈ ਦਾ ਹੱਥ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਮਾਮਲਿਆਂ ਸਬੰਧੀ ਅੱਜ ਇਕ ਹੋਰ ਬਿਆਨ ਦਿੱਤਾ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਕੁਝ ਘਟਨਾਵਾਂ ਪਿੱਛੇ ਆਈ.ਐਸ.ਆਈ ਦਾ ਹੱਥ ਹੋ ਸਕਦਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਆਈਐਸਆਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਜਾਬ ਵਿਚ ਅਸ਼ਾਂਤੀ ਅਤੇ ਅਸਥਿਰਤਾ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ। ਨਾਲ ਹੀ ਕੈਪਟਨ ਅਮਰਿੰਦਰ ਨੇ ਉਸ ਸਮੇਂ ਦੇ ਡੀਜੀਪੀ ਸੁਮੇਧ ਸੈਣੀ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਘੇਰਦਿਆਂ ਕਿਹਾ ਕਿ ਦੋਵਾਂ ਵਿਚੋਂ ਕੋਈ ਇੱਕ ਝੂਠ ਬੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਕਹਿਣ ਤੋਂ ਬਗੈਰ ਡੀਜੀਪੀ ਗੋਲੀ ਚਲਾਉਣ ਦੇ ਹੁਕਮ ਨਹੀਂ ਦੇ ਸਕਦਾ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਵਿਚ ਕੌਣ ਸੱਚਾ ਤੇ ਝੂਠਾ ਹੈ, ਇਸਦਾ ਪਤਾ ਜਲਦ ਲੱਗ ਜਾਵੇਗਾ, ਜਿਸ ਕਰਕੇ ਉਨ੍ਹਾਂ ਨੇ ਐਸਆਈਟੀ ਬਿਠਾਈ ਹੈ ਤੇ ਉਹ ਹੁਣ ਸਾਰਾ ਸੱਚ ਬਾਹਰ ਲੈ ਕੇ ਆਵੇਗੀ।
Check Also
ਪੰਜਾਬ ’ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ
ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 15 ਅਕਤੂੁਬਰ ਨੂੰ …