430 ਵਿਚੋਂ ਅਲਵੀ ਨੂੰ ਪਈਆਂ 212 ਵੋਟਾਂ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇਕ ਡਾ. ਆਰਿਫ਼ ਅਲਵੀ ਨੂੰ ਪਾਕਿਸਤਾਨ ਦਾ ਨਵਾਂ ਰਾਸ਼ਟਰਪਤੀ ਚੁਣਿਆ ਗਿਆ ਹੈ। ਅਲਵੀ ਨੇ ਤਿਕੋਣੀ ਟੱਕਰ ਵਿੱਚ ਪਾਕਿਸਤਾਨ ਪੀਪਲਜ਼ ਪਾਰਟੀ ਦੇ ਉਮੀਦਵਾਰ ਐਤਜ਼ਾਜ਼ ਅਹਿਸਾਨ ਅਤੇ ਪਾਕਿਸਤਾਨ ਮੁਸਲਿਮ ਲੀਗ-ਐਨ ਦੇ ਉਮੀਦਵਾਰ ਮੌਲਾਣਾ ਫ਼ਜ਼ਲ ਉਰ ਰਹਿਮਾਨ ਨੂੰ ਪਛਾੜ ਕੇ ਦੇਸ਼ ਦੇ 13ਵੇਂ ਰਾਸ਼ਟਰਪਤੀ ਦੇ ਅਹੁਦੇ ‘ਤੇ ਕਬਜ਼ਾ ਕੀਤਾ। ਕੌਮੀ ਅਸੈਂਬਲੀ ਅਤੇ ਸੈਨੇਟ ਵਿੱਚ ਪੋਲ ਹੋਈਆਂ 430 ਵੋਟਾਂ ਵਿੱਚੋਂ ਅਲਵੀ ਨੂੰ 212 ਵੋਟਾਂ ਮਿਲੀਆਂ। ਜ਼ਿਕਰਯੋਗ ਹੈ ਕਿ ਪੇਸ਼ੇ ਵਜੋਂ ਦੰਦਾਂ ਦੇ ਡਾਕਟਰ ਅਲਵੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੰਸਥਾਪਕ ਮੈਂਬਰਾਂ ਵਿਚੋਂ ਇਕ ਹਨ।
Check Also
ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …