Breaking News
Home / ਭਾਰਤ / ਸ਼ਿਮਲਾ ਦੀ ਅਦਾਲਤ ਦਾ ਇਤਿਹਾਸਕ ਫੈਸਲਾ

ਸ਼ਿਮਲਾ ਦੀ ਅਦਾਲਤ ਦਾ ਇਤਿਹਾਸਕ ਫੈਸਲਾ

ਚਾਰ ਸਾਲਾ ਮਾਸੂਮ ਬੱਚੇ ਦੀ ਹੱਤਿਆ ਦੇ ਤਿੰਨ ਦੋਸ਼ੀਆਂ ਨੂੰ ਮੌਤ ਦੀ ਸਜ਼ਾ
ਸ਼ਿਮਲਾ/ਬਿਊਰੋ ਨਿਊਜ਼
ਸ਼ਿਮਲਾ ਦੀ ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ ਇਤਿਹਾਸਕ ਫੈਸਲਾ ਸੁਣਾਉਂਦਿਆਂ ਚਾਰ ਸਾਲ ਦੇ ਮਾਸੂਮ ਬੱਚੇ ‘ਯੁੱਗ’ ਦੀ ਹੱਤਿਆ ਦੇ ਮਾਮਲੇ ਵਿਚ ਤਿੰਨ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਚਾਰ ਜੂਨ 2014 ਨੂੰ ਸ਼ਿਮਲਾ ਦੇ ਰਾਮ ਬਾਜ਼ਾਰ ਦੇ ਕਾਰੋਬਾਰੀ ਵਿਨੋਦ ਕੁਮਾਰ ਦੇ ਚਾਰ ਸਾਲਾ ਬੇਟੇ ਯੁੱਗ ਨੂੰ ਅਗਵਾ ਕਰ ਲਿਆ ਗਿਆ ਸੀ। ਦੋਸ਼ੀਆਂ ਵੱਲੋਂ ਸਾਢੇ ਤਿੰਨ ਕਰੋੜ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ ਸੀ। ਫੜੇ ਜਾਣ ਦੇ ਡਰ ਕਾਰਨ ਦੋਸ਼ੀਆਂ ਵੱਲੋਂ ਯੁੱਗ ਦੀ ਹੱਤਿਆ ਕਰ ਦਿੱਤੀ ਗਈ। ਦੋਸ਼ੀ ਤਜਿੰਦਰ ਸਿੰਘ, ਚੰਦਰ ਸ਼ਰਮਾ ਤੇ ਵਿਕਰਾਂਤ ਬਕਸ਼ੀ ਨੇ ਯੁਗ ਨਾਂ ਦੇ ਬੱਚੇ ਨੂੰ ਸ਼ਹਿਰ ਵਿੱਚ ਹੀ ਇੱਕ ਪਾਣੀ ਦੇ ਟੈਂਕ ਵਿੱਚ ਸੁੱਟ ਦਿੱਤਾ ਸੀ। ਸੀ.ਆਈ.ਡੀ. ਨੇ ਅਗਸਤ 2016 ਵਿਚ ਇਸ ਮਾਮਲੇ ਨੂੰ ਸੁਲਝਾਇਆ ਸੀ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿਚ ਇਹ ਫਾਂਸੀ ਦੇਣ ਦਾ ਚੌਥਾ ਮਾਮਲਾ ਹੈ।

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …