ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਪ੍ਰਸ਼ਾਸਨ ਨੇ ਬਦਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿਚ ਦੋ ਪਹੀਆ ਵਾਹਨਾਂ ‘ਤੇ ਬੀਬੀਆਂ ਲਈ ਹੈਲਮਟ ਪਹਿਨਣਾ ਲਾਜ਼ਮੀ ਹੋ ਗਿਆ ਸੀ ਅਤੇ ਪੁਲਿਸ ਨੇ ਅੱਜ ਵੱਡੀ ਗਿਣਤੀ ਵਿਚ ਚਲਾਨ ਵੀ ਕੱਟੇ। ਇਸ ਦੌਰਾਨ ਅਕਾਲੀ ਦਲ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਧਿਆਨ ਰਹੇ ਕਿ ਅੱਜ ਤੋਂ ਸਿੱਖ ਬੀਬੀਆਂ ਲਈ ਵੀ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਚੰਡੀਗੜ੍ਹ ਵਿਚ ਹੈਲਮਟ ਪਹਿਨਣਾ ਲਾਜ਼ਮੀ ਹੋ ਗਿਆ ਸੀ। ਇਸ ਮਾਮਲੇ ਵਿਚ ਰਾਜਪਾਲ ਦੇ ਦਖਲ ਤੋਂ ਬਾਅਦ ਅਤੇ ਸਿੱਖ ਜਥੇਬੰਦੀਆਂ ਦੇ ਵਿਰੋਧ ਨੂੰ ਦੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਫਿਲਹਾਲ 15 ਦਿਨਾਂ ਲਈ ਸਾਰੇ ਧਰਮਾਂ ਦੀਆਂ ਬੀਬੀਆਂ ਨੂੰ ਹੈਲਮਟ ਪਹਿਨਣ ਤੋਂ ਛੋਟ ਦੇ ਦਿੱਤੀ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …