-1.9 C
Toronto
Thursday, December 4, 2025
spot_img
Homeਦੁਨੀਆਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਰੀ 'ਚ ਵਿਸ਼ਾਲ ਨਗਰ ਕੀਰਤਨ

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਰੀ ‘ਚ ਵਿਸ਼ਾਲ ਨਗਰ ਕੀਰਤਨ

logo-2-1-300x105-3-300x105ਉਤਰੀ ਅਮਰੀਕਾ ਦੇ ਸਮੂਹ ਹਿੱਸਿਆਂ ‘ਚੋਂ ਸਾਢੇ ਤਿੰਨ ਲੱਖ ਸੰਗਤਾਂ ਨੇ ਹਾਜ਼ਰੀ ਲੁਆਈ
ਵੈਨਕੂਵਰ/ਬਿਊਰੋ ਨਿਊਜ਼
ਉੱਤਰੀ ਅਮਰੀਕਾ ਵਿਚ ਖ਼ਾਲਸਾ ਸਾਜਨਾ ਦਿਵਸ ‘ਤੇ ਸਿੱਖਾਂ ਦੇ ‘ਖ਼ਾਲਸਾ ਡੇਅ ਪ੍ਰੇਡ’ ਵਜੋਂ ਜਾਣੇ ਜਾਂਦੇ ਸਰੀ ਨਗਰ ਕੀਰਤਨ ਵਿਚ ਸੰਗਤਾਂ ਦਾ ਬੇਮਿਸਾਲ ਉਤਸ਼ਾਹ ਵੇਖਣ ਨੂੰ ਮਿਲਿਆ। ਇਥੋਂ ਦੇ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਤੋਂ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਸਾਢੇ ਤਿੰਨ ਲੱਖ ਤੋਂ ਵੱਧ ਲੋਕ ਸ਼ਾਮਿਲ ਹੋਏ, ਜਿਨ੍ਹਾਂ ਵਿਚ ਸਿੱਖਾਂ ਤੋਂ ਇਲਾਵਾ ਕੈਨੇਡੀਅਨ ਭਾਈਚਾਰਿਆਂ ਨੇ ਵੀ ਪ੍ਰੇਡ ਵਿਚ ਹਾਜ਼ਰੀ ਲੁਆਈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਫਲੋਟ ਅੱਗੇ ਪੰਜ ਪਿਆਰਿਆਂ, ਗਤਕੇ ਦੀਆਂ ਵੱਖ-ਵੱਖ ਟੀਮਾਂ ਅਤੇ ਮੋਟਰਸਾਈਕਲ ਸਵਾਰ ਸਿੱਖ ਨੌਜਵਾਨਾਂ ਤੋਂ ਇਲਾਵਾ ਕਈ ਸਿੱਖ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਤੇ ਪੰਜਾਬ ਹਿਤੈਸ਼ੀ ਸੰਗਠਨਾਂ ਨੇ ਵੀ ਪ੍ਰਭਾਵਸ਼ਾਲੀ ਝਾਕੀਆਂ ਪੇਸ਼ ਕੀਤੀਆਂ। ਨਗਰ ਕੀਰਤਨ ਦੀ ਮੁੱਖ ਸਟੇਜ ਤੋਂ ਕਵੀਸ਼ਰਾਂ, ਢਾਡੀਆਂ ਤੇ ਪੰਥਕ ਬੁਲਾਰਿਆਂ ਦੇ ਪ੍ਰਚਾਰ ਵਿਚ ਖ਼ਾਲਿਸਤਾਨ ਪੱਖੀ ਸੁਰ ਭਾਰੂ ਰਹੀ।
ਬ੍ਰਿਟਿਸ਼ ਕੋਲੰਬੀਆ ਦੀ ਪ੍ਰੀਮੀਅਰ ਕ੍ਰਿਸਟੀ ਕਲਾਰਕ ਨੇ ਆਪਣੇ ਮੰਤਰੀਆਂ ਤੇ ਵਿਧਾਇਕਾਂ ਸਮੇਤ ਗੁਰਦੁਆਰਾ ਦਸਮੇਸ਼ ਦਰਬਾਰ ਸਰੀ ਦੀ ਮੁੱਖ ਸਟੇਜ ਤੋਂ ਸਿੱਖਾਂ ਨੂੰ ਖ਼ਾਲਸਾ ਸਾਜਨਾ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਰੀ ਨਗਰ ਕੀਰਤਨ ਦੇ ਮੁੱਖ ਪੰਡਾਲ ਤੋਂ ਸਿੱਖ ਸੰਗਤਾਂ ਲਈ ਭੇਜੇ ਸੰਦੇਸ਼ ਨੂੰ ਉਨ੍ਹਾਂ ਦੇ ਮੰਤਰੀ ਸਾਹਿਬਾਨਾਂ ਨੇ ਜਿਉਂ ਹੀ ਪੇਸ਼ ਕੀਤਾ, ਤਾਂ ਪੰਡਾਲ ਵਿਚ ‘ਬੋਲੇ ਸੋ ਨਿਹਾਲ’ ਜੈਕਾਰਿਆਂ ਨਾਲ ਗੂੰਜ ਉਠਿਆ। ਸਰੀ ਨਿਊਟਨ ਤੋਂ ਲਿਬਰਲ ਐਮ. ਪੀ. ਸੁੱਖ ਧਾਲੀਵਾਲ, ਸਰੀ ਸੈਂਟਰਲ ਤੋਂ ਐਮ.ਪੀ. ਰਣਦੀਪ ਸਿੰਘ ਸਰਾਏ ਤੇ ਪਾਰਟੀ ਦੇ ਸੀਨੀਅਰ ਆਗੂ ਡਾ: ਗੁਲਜ਼ਾਰ ਸਿੰਘ ਚੀਮਾ ਨੇ ਵੀ ਸੰਬੋਧਨ ਕੀਤਾ।

RELATED ARTICLES
POPULAR POSTS