ਬੇਅਦਬੀ ਮਾਮਲਿਆਂ ‘ਚ ਜੇਕਰ ਆਈਐਸਆਈ ਦਾ ਹੱਥ ਤਾਂ ਅਕਾਲੀ ਦਲ ਨੂੰ ਕਿਉਂ ਕੀਤਾ ਜਾ ਰਿਹਾ ਹੈ ਬਦਨਾਮ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਕੁਝ ਘਟਨਾਵਾਂ ‘ਚ ਆਈ. ਐੱਸ. ਆਈ. ਦਾ ਹੱਥ ਹੋਣ ਸਬੰਧੀ ਬਿਆਨ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਜੇਕਰ ਬੇਅਦਬੀ ਪਿੱਛੇ ਆਈ. ਐੱਸ. ਆਈ. ਦਾ ਹੱਥ ਹੈ ਤਾਂ ਕਾਂਗਰਸ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ। ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦਾ ਵਿਕਾਸ ਕਰਨ ਅਤੇ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਸਹੁੰ ਖਾਧੀ ਸੀ ਜਦਕਿ ਉਹ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਅਸਮਰੱਥ ਰਹੇ ਹਨ। ਇਸ ਲਈ ਕੈਪਟਨ ਸਰਕਾਰ ਕੱਟੜਪੰਥੀ ਤਾਕਤਾਂ ਨਾਲ ਮਿਲ ਕੇ ਇਨ੍ਹਾਂ ਨਾਕਾਮੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।ઠਸੁਖਬੀਰ ਨੇ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਦੋਬਾਰਾ ਭਰਾ ਮਾਰੂ ਜੰਗ ਵੱਲ ਨਾ ਧੱਕਿਆ ਜਾਵੇ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …