21.1 C
Toronto
Saturday, September 13, 2025
spot_img
Homeਪੰਜਾਬਬੇਅਦਬੀ ਮਾਮਲਿਆਂ ਨੂੰ ਲੈ ਕੇ ਗਰਮਾਉਣ ਲੱਗਾ ਪੰਜਾਬ ਦਾ ਮਾਹੌਲ

ਬੇਅਦਬੀ ਮਾਮਲਿਆਂ ਨੂੰ ਲੈ ਕੇ ਗਰਮਾਉਣ ਲੱਗਾ ਪੰਜਾਬ ਦਾ ਮਾਹੌਲ

ਫਰੀਦਕੋਟ ‘ਚ ਅਕਾਲੀ ਦਲ ਅਤੇ ਸਿੱਖ ਜਥੇਬੰਦੀਆਂ ‘ਚ ਟਕਰਾਅ
ਚੰਡੀਗੜ੍ਹ/ਬਿਊਰੋ ਨਿਊਜ਼
ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਦਾ ਮਾਹੌਲ ਵਿਗੜਨ ਲੱਗਾ ਹੈ। ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੀ ਮੰਗ ਕਰ ਰਹੇ ਸਿੱਖ ਪ੍ਰਦਰਸ਼ਨਕਾਰੀ ਤੇ ਅਕਾਲੀ ਦਲ ਦੇ ਵਰਕਰ ਆਹਮੋ-ਸਾਹਮਣੇ ਹੋਣ ਲੱਗ ਪਏ ਹਨ। ਅੱਜ ਫਰੀਦਕੋਟ ਵਿੱਚ ਦੋਵਾਂ ਧਿਰਾਂ ਵਿਚਾਲੇ ਟਕਰਾਅ ਵੀ ਹੋਇਆ। ਫਰੀਦਕੋਟ ਵਿੱਚ ਅਕਾਲੀ ਦਲ ਵੱਲੋਂ 15 ਸਤੰਬਰ ਨੂੰ ਪੋਲ ਖੋਲ੍ਹੋ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਸਬੰਧੀ ਅਤੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਫ਼ਰੀਦਕੋਟ ਵਿੱਚ ਵਰਕਰਾਂ ਦੀ ਮੀਟਿੰਗ ਰੱਖੀ ਗਈ ਸੀ। ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਵੀ ਸ਼ਾਮਲ ਹੋਏ ਅਤੇ ਉਨ੍ਹਾਂ ਵਰਕਰਾਂ ਨੂੰ ਚੋਣਾਂ ਵਿਚ ਡਟ ਕੇ ਹਿੱਸਾ ਲੈਣ ਲਈ ਕਿਹਾ। ਇਸ ਮੀਟਿੰਗ ਦਾ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਅਤੇ ਅਕਾਲੀ ਦਲ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸਿੱਖ ਜਥੇਬੰਦੀਆਂ ਅੱਜ ਸਵੇਰ ਤੋਂ ਹੀ ਮੀਟਿੰਗ ਵਾਲੀ ਜਗ੍ਹਾ ‘ਤੇ ਰੋਸ ਪ੍ਰਦਰਸ਼ਨ ਕਰ ਰਹੀਆਂ ਸਨ। ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਅਕਾਲੀ ਦਲ ਤੇ ਸਿੱਖ ਆਗੂ ਆਹਮੋ-ਸਾਹਮਣੇ ਹੋ ਗਏ। ਪੁਲਿਸ ਨੇ ਮੁਸ਼ਕਲ ਨਾਲ ਸਥਿਤੀ ‘ਤੇ ਕਾਬੂ ਪਾਇਆ।

RELATED ARTICLES
POPULAR POSTS