ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਕੌਮੀ ਅਸੈਂਬਲੀ ਦੇ ਮੈਂਬਰ ਡਾ. ਸੋਰਨ ਸਿੰਘ ਦੀ ਉਨ੍ਹਾਂ ਦੇ ਘਰ ਦੇ ਬਾਹਰ ਅੱਤਵਾਦੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।ਜਾਣਕਾਰੀ ਅਨੁਸਾਰ ਡਾ. ਸੋਰਨ ਸਿੰਘ ਜਦ ਸ਼ੁੱਕਰਵਾਰ ਦੇਰ ਸ਼ਾਮ ਪਾਕਿਸਤਾਨ ਸਥਿਤ ਆਪਣੇ ਘਰ ਖਹਿਬਰ ਪਖਤੂਨਖਵਾ ਦੇ ਬਾਹਰ ਖੜ੍ਹੇ ਸਨ ਤਾਂ ਅਚਾਨਕ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ।

