19.9 C
Toronto
Sunday, September 20, 2026
spot_img
Homeਭਾਰਤਕੈਪਟਨ ਅਮਰਿੰਦਰ ਨੂੰ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਦੀ ਉਮੀਦ

ਕੈਪਟਨ ਅਮਰਿੰਦਰ ਨੂੰ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਦੀ ਉਮੀਦ

ਕੈਪਟਨ ਅਮਰਿੰਦਰ ਨੂੰ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਦੀ ਉਮੀਦਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਮਗਰੋਂ ਰਾਹੁਲ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਇਸ ਸਬੰਧੀ ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਇਕਜੁੱਟ ਹੈ ਤੇ ਉਨ੍ਹਾਂ ਨਾਲ ਖੜ੍ਹੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੇ ਬਹੁਤ ਔਖਾ ਸਮਾਂ ਦੇਖਿਆ ਹੈ। ਜੇਕਰ ਹੁਣ ਕਿਸੇ ਨੇ ਵੀ ਸੂਬੇ ਦੇ ਹਾਲਾਤ ਖ਼ਰਾਬ ਕਰਨ ਲਈ ਧਰਮ ਦੀ ਵਰਤੋਂ ਕੀਤੀ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

RELATED ARTICLES
POPULAR POSTS