ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੀਫ ਜਸਟਿਸ ਦੀਪਕ ਮਿਸ਼ਰਾ ਨੇ ਦੇਸ਼ ਦੇ ਅਗਲੇ ਚੀਫ ਜਸਟਿਸ ਲਈ ਜਸਟਿਸ ਰੰਜਨ ਗੋਗੋਈ ਦੇ ਨਾਮ ਦੀ ਸਿਫਾਰਸ਼ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਜਸਟਿਸ ਗੋਗੋਈ ਤਿੰਨ ਅਕਤੂਬਰ ਨੂੰ ਦੇਸ਼ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕਣਗੇ। ਚੀਫ ਜਸਟਿਸ ਮਿਸ਼ਰਾ 2 ਅਕਤੂਬਰ ਨੂੰ ਸੇਵਾਮੁਕਤ ਹੋ ਰਹੇ ਹਨ ਪਰ ਦੋ ਅਕਤੂਬਰ ਨੂੰ ਗਾਂਧੀ ਜੈਅੰਤੀ ਹੋਣ ਕਾਰਨ ਉਨ੍ਹਾਂ ਦਾ ਆਖ਼ਰੀ ਕੰਮਕਾਜ਼ੀ ਦਿਨ 1 ਅਕਤੂਬਰ ਹੋਵੇਗਾ। ਜਸਟਿਸ ਗੋਗੋਈ ਨੂੰ ਤਿੰਨ ਅਕਤੂਬਰ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਹੁਦੇ ਦੀ ਸਹੁੰ ਚੁਕਾਉਣਗੇ। ਉੱਚ ਪੱਧਰੀ ਸੂਤਰਾਂ ਨੇ ਇੱਕ ਸਤੰਬਰ ਨੂੰ ਜਾਣਕਾਰੀ ਦਿੱਤੀ ਸੀ ਕਿ ਜਸਟਿਸ ਮਿਸ਼ਰਾ ਨੇ ਸੁਪਰੀਮ ਕੋਰਟ ਵਿੱਚ ਉਨ੍ਹਾਂ ਤੋਂ ਬਾਅਦ ਸਭ ਤੋਂ ਸੀਨੀਅਰ ਜਸਟਿਸ ਰੰਜਨ ਗੋਗੋਈ ਦਾ ਨਾਮ ਆਪਣੇ ਜਾਨਸ਼ੀਨ ਵਜੋਂ ਕੇਂਦਰ ਸਰਕਾਰ ਨੂੰ ਭੇਜਣ ਦਾ ਫੈਸਲਾ ਕੀਤਾ ਹੈ। ਦੇਸ਼ ਦੇ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਪਿਛਲੇ ਦਿਨੀਂ ਚੀਫ ਜਸਟਿਸ ਨੂੰ ਆਪਣੇ ਜਾਨਸ਼ੀਨ ਦੇ ਨਾਮ ਦੀ ਸਿਫਾਰਸ਼ ਭੇਜਣ ਲਈ ਪੱਤਰ ਲਿਖਿਆ ਸੀ। ਜਸਟਿਸ ਗੋਗੋਈ ਦੇ ਨਾਮ ਨੂੰ ਲੈ ਕੇ ਇਸ ਕਰਕੇ ਚਰਚਾ ਚੱਲ ਰਹੀ ਸੀ ਕਿ ਕਿਉਂਕਿ ਪਿਛਲੇ ਸਮੇਂ ਦੇਸ਼ ਦੇ ਚਾਰ ਸੀਨੀਅਰ ਜੱਜਾਂ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਵਿੱਚ ਉਹ ਵੀ ਸ਼ਾਮਲ ਸਨ ਅਤੇ ਇਸ ਵਿੱਚ ਇਨ੍ਹਾਂ ਜੱਜਾਂ ਨੇ ਸੁਪਰੀਮ ਕੋਰਟ ਵਿੱਚ ਕੰਮ ਦੀ ਵੰਡ ਨੂੰ ਲੈ ਕੇ ਟਿੱਪਣੀਆਂ ਕੀਤੀਆਂ ਸਨ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …