ਸਿੱਖਿਆ ਮੰਤਰੀ ਨੇ ਮੁਅੱਤਲ ਅਧਿਆਪਕਾਂ ਨੂੰ ਬਹਾਲ ਕਰਨ ਦਾ ਕੀਤਾ ਐਲਾਨ
ਜਲੰਧਰ : ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਸਮਾਗਮ ਜਲੰਧਰ ਵਿਚ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸਿੱਖਿਆ ਮੰਤਰੀ ਓਪੀ ਸੋਨੀ ਸਨ। ਇਸ ਮੌਕੇ 51 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਸਟੇਟ ਐਵਾਰਡੀਆਂ ਵਿੱਚ ਪਤੀ-ਪਤਨੀ ਅਧਿਆਪਕ ਵੀ ਸ਼ਾਮਲ ਸਨ। ਇਸ ਤੋਂ ਇਲਾਵਾ 53 ਅਧਿਆਪਕਾਂ ਨੂੰ ਵਿਸ਼ੇਸ ਸਨਮਾਨ ਨਾਲ ਵੀ ਨਿਵਾਜਿਆ ਗਿਆ। ਇਸ ਮੌਕੇ ਸਿੱਖਿਆ ਮੰਤਰੀ ਨੇ ਸਾਰੇ ਮੁਅੱਤਲ ਅਧਿਆਪਕਾਂ ਨੂੂੰ ਬਹਾਲ ਕਰਨ ਦਾ ਐਲਾਨ ਵੀ ਕੀਤਾ। ਓਪੀ ਸੋਨੀ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਸਿੱਖਿਆ ਵਿਭਾਗ ਦਾ ਹਾਲ ਬਹੁਤ ਮਾੜਾ ਸੀ।
Check Also
ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼
ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : …