Breaking News
Home / ਭਾਰਤ / ਕੈਪਟਨ ਵਲੋਂ ਨਿਤਿਨ ਗਡਕਰੀ ਨਾਲ ਵੀ ਮੁਲਾਕਾਤ

ਕੈਪਟਨ ਵਲੋਂ ਨਿਤਿਨ ਗਡਕਰੀ ਨਾਲ ਵੀ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਤੇ ਜਹਾਜ਼ਰਾਨੀ ਮੰਤਰੀ ਨਿਤਿਨ ਗਡਕਰੀ ਕੋਲੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ-ਵੇਅ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਤੋਂ ਇਲਾਵਾ ਸਰਹੱਦੀ ਖੇਤਰ ਵਿੱਚ ਚਾਰ ਮਹੱਤਵਪੂਰਨ ਮਾਰਗਾਂ ਤੇ ਸੂਬੇ ਦੀਆਂ ਹੋਰ ਸੜਕਾਂ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ। ਕੈਪਟਨ ਨੇ ਚੰਡੀਗੜ੍ਹ ਲਈ ਰਿੰਗ ਰੋਡ ਜੋ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਰਾਹੀਂ ਗੁਜ਼ਰਨੀ ਹੈ, ਲਈ ਯੂ.ਟੀ. ਪ੍ਰਸ਼ਾਸਨ ਵੱਲੋਂ ਸੌਂਪੇ ਪ੍ਰਸਤਾਵ ਨੂੰ ਪਹਿਲ ਦੇ ਆਧਾਰ ‘ਤੇ ਸਿਧਾਂਤਕ ਮਨਜ਼ੂਰੀ ਦੇਣ ਦੀ ਮੰਗ ਕੀਤੀ। ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ-ਵੇਅ ਪ੍ਰਾਜੈਕਟ ਦੇ ਅਮਲ ਵਿੱਚ ਤੇਜੀ ਲਿਆਉਣ ਲਈ ਕੇਂਦਰੀ ਮੰਤਰੀ ਦੇ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਇਸ ਐਕਸਪ੍ਰੈਸ-ਵੇਅ ਦੀ ਸੇਧ ਨੂੰ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਦੇ ਸਲਾਹ-ਮਸ਼ਵਰੇ ਨਾਲ ਅੰਤਮ ਰੂਪ ਦੇ ਦਿੱਤਾ ਗਿਆ ਹੈ। ਇਹ ਮਾਰਗ ਡੇਰਾ ਬਾਬਾ ਨਾਨਕ, ਕਾਦੀਆਂ, ਅਟਾਰੀ ਬਾਰਡਰ, ਗੰਡੀਵਿੰਡ, ਤਰਨਤਾਰਨ, ਗੋਇੰਦਵਾਲ ਸਾਹਿਬ, ਮਖੂ, ਕਪੂਰਥਲਾ, ਜਲੰਧਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਮਲੇਰਕੋਟਲਾ, ਤਲਵੰਡੀ ਸਾਬੋ, ਪਟਿਆਲਾ ਅਤੇ ਮੂਨਕ ਆਦਿ ਸ਼ਹਿਰਾਂ ਨੂੰ ਜੋੜੇਗਾ।
ਮੁੱਖ ਮੰਤਰੀ ਨੇ 97.18 ਕਿਲੋਮੀਟਰ ਦੀ ਲੰਬਾਈ ਵਾਲੀ ਸ੍ਰੀ ਹਰਗੋਬਿੰਦਪੁਰ-ਬਟਾਲਾ, ਫਤਹਿਗੜ੍ਹ ਚੂੜੀਆਂ-ਅਜਨਾਲਾ-ਚੌਂਗਾਵਾਂ-ਅਟਾਰੀ ਰੋਡ ਵਿੱਚ ਲਿੰਕ ਨੂੰ ਅੱਪਗ੍ਰੇਡ, ਫਿਰੋਜ਼ਪੁਰ, ਫਾਜ਼ਿਲਕਾ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਸਰੱਹਦੀ ਜ਼ਿਲ੍ਹਿਆਂ ਵਿੱਚ 557 ਕਿਲੋਮੀਟਰ ਸੜਕ ਨੂੰ ਅੱਪਗ੍ਰੇਡ ਕਰਨ ਲਈ ਸੂਬਾ ਸਰਕਾਰ ਵੱਲੋਂ ਸੌਂਪੇ 425.62 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦੇਣ, ਬੰਗਾ-ਗੜ੍ਹਸ਼ੰਕਰ-ਅਨੰਦਪੁਰ ਸਾਹਿਬ-ਨੈਣਾ ਦੇਵੀ ਰੋਡ ਉੱਤੇ ਕੌਮੀ ਮਾਰਗ 148 ‘ਤੇ ਸਥਿਤ ਫਤਹਿਆਬਾਦ-ਰਤੀਆ-ਬੁੱਢਲਾਡਾ ਅਤੇ ਮੰਡੀ ਦੇ ਅੰਤਰਰਾਜੀ ਮਾਰਗਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਕੌਮੀ ਮਾਰਗ ਐਲਾਨਣ ਦੀ ਮੰਗ ਕੀਤੀ ਹੈ। ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ਨੂੰ ਅੱਪਗ੍ਰੇਡ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ ਉਨ੍ਹਾਂ ਕੇਂਦਰੀ ਮੰਤਰੀ ਦਾ ਧੰਨਵਾਦ ਵੀ ਕੀਤਾ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …