Breaking News
Home / ਕੈਨੇਡਾ / ਕੈਨੇਡਾ ਵਿਚ ਪਹਿਲੀ ਵਾਰ ਤਰਜੀਹੀ ਵੋਟਾਂ ਦੇ ਆਧਾਰ ‘ਤੇ ਚੁਣਿਆ ਜਾਵੇਗਾ ਮੇਅਰ

ਕੈਨੇਡਾ ਵਿਚ ਪਹਿਲੀ ਵਾਰ ਤਰਜੀਹੀ ਵੋਟਾਂ ਦੇ ਆਧਾਰ ‘ਤੇ ਚੁਣਿਆ ਜਾਵੇਗਾ ਮੇਅਰ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ‘ਚ ਪਹਿਲੀ ਵਾਰ ਮਿਊਂਸੀਪਲ ਚੋਣਾਂ ਦੌਰਾਨ ਲੋਕਾਂ ਨੂੰ ਤਰਜੀਹੀ ਆਧਾਰ ‘ਤੇ ਵੋਟਾਂ ਪਾਉਣ ਦਾ ਮੌਕਾ ਮਿਲ ਰਿਹਾ ਹੈ।
ਓਨਟਾਰੀਓ ਇਹ ਪ੍ਰਕਿਰਿਆ ਅਪਣਾਉਣ ਵਾਲਾ ਪਹਿਲਾ ਸ਼ਹਿਰ ਬਣ ਗਿਆ ਹੈ, ਜਿਥੇ ਮੇਅਰ ਤੇ ਕੌਂਸਲਰਾਂ ਦੀ ਚੋਣ ਤਰਜੀਹੀ ਵੋਟਾਂ ਦੇ ਆਧਾਰ ‘ਤੇ ਕੀਤੀ ਜਾਵੇਗੀ।
ਮੌਜੂਦਾ ਪ੍ਰਣਾਲੀ ਤਹਿਤ ਮਿਊਂਸੀਪਲ ਚੋਣਾਂ ਦੌਰਾਨ ਵੋਟਰਾਂ ਨੇ ਮੇਅਰ ਤੇ ਕੌਂਸਲਰ ਦੀ ਚੋਣ ਲਈ ਆਪਣੇ ਮਨਪਸੰਦ ਉਮੀਦਵਾਰ ਦੇ ਸਾਹਮਣੇ ਸਹੀ ਦਾ ਨਿਸ਼ਾਨ ਲਾਉਣਾ ਹੁੰਦਾ ਹੈ ਜਦਕਿ ਨਵੀਂ ਪ੍ਰਣਾਲੀ ਤਹਿਤ ਵੋਟਰਾਂ ਨੂੰ ਆਪਣੀ ਪਹਿਲੀ, ਦੂਜੀ ਤੇ ਤੀਜੀ ਪਸੰਦ ਦੱਸਣੀ ਹੋਵੇਗੀ। ਵੋਟਾਂ ਦੀ ਗਿਣਤੀ ਦੌਰਾਨ ਜੇ ਕਿਸੇ ਵੀ ਉਮੀਦਵਾਰ ਨੂੰ ਬਹੁਮਤ ਨਹੀਂ ਮਿਲਦਾ ਤਾਂ ਸਭ ਤੋਂ ਘੱਟ ਲੋਕਾਂ ਦੀ ਪਹਿਲੀ ਪਸੰਦ ਬਣੇ ਉਮੀਦਵਾਰ ਨੂੰ ਮੁਕਾਬਲੇ ‘ਚੋਂ ਬਾਹਰ ਕੱਢ ਦਿੱਤਾ ਜਾਵੇਗਾ ਤੇ ਦੂਜੀ ਤਰਜੀਹ ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਤੇ ਸਭ ਤੋਂ ਜ਼ਿਆਦਾ ਲੋਕਾਂ ਦੀ ਪਸੰਦ ਬਣਨ ਵਾਲੇ ਉਮੀਦਵਾਰ ਨੂੰ ਜੇਤੂ ਕਰਾਰ ਦਿੱਤਾ ਜਾਵੇਗਾ।

Check Also

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ

‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …