Breaking News
Home / ਪੰਜਾਬ / ਸ੍ਰੀ ਨਨਕਾਣਾ ਸਾਹਿਬ ‘ਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਨਗਰ ਕੀਰਤਨ ਸਜਾਇਆ

ਸ੍ਰੀ ਨਨਕਾਣਾ ਸਾਹਿਬ ‘ਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ : ਪਾਕਿਸਤਾਨ ਸਿੱਖ ਸੰਗਤ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਨੀਵਾਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾਂ ਪ੍ਰਕਾਸ਼ ਦਿਹਾੜਾ ਭਾਰੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਬਾਲ ਲੀਲਾ ਦੇ ਹੈੱਡ ਗ੍ਰੰਥੀ ਭਾਈ ਸੁਖਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ 30 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਆਰੰਭ ਕਰਾਏ ਜਾਣ ਉਪਰੰਤ ਸ਼ਨੀਵਾਰ ਨੂੰ ਭੋਗ ਪਾਇਆ ਗਿਆ। ਇਸ ਦੌਰਾਨ ਤਿੰਨੋਂ ਦਿਨ ਸ੍ਰੀ ਨਨਕਾਣਾ ਸਾਹਿਬ ਵਿਚਲੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁ: ਬਾਲ ਲੀਲਾ, ਗੁ: ਪੱਟੀ ਸਾਹਿਬ, ਗੁ: ਮਾਲ ਜੀ ਸਾਹਿਬ, ਗੁ: ਪੰਜਵੀਂ ਛੇਵੀਂ ਪਾਤਸ਼ਾਹੀ ਤੇ ਗੁਰਦੁਆਰਾ ਕਿਆਰਾ ਸਾਹਿਬ ਵਿਚ ਲਗਾਤਾਰ ਧਾਰਮਿਕ ਸਮਾਗਮ ਜਾਰੀ ਰਹੇ। ਸ੍ਰੀ ਨਨਕਾਣਾ ਸਾਹਿਬ ਵਿਖੇ ਸਵੇਰੇ ਆਸਾ ਦੀ ਵਾਰ ਦੇ ਭੋਗ ਤੇ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਸ੍ਰੀ ਪੱਟੀ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਬਾਲ ਲੀਲ੍ਹਾ ਤੋਂ ਹੁੰਦਿਆਂ ਹੋਇਆ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਸੁੰਦਰ ਪਾਲਕੀ ਸਾਹਿਬ ਵਾਲੇ ਰੱਥ ਦੇ ਨਾਲ ਚੱਲ ਰਹੀਆਂ ਫੁੱਲਾਂ ‘ਤੇ ਰੰਗ-ਬਿਰੰਗੀਆਂ ਝੰਡੀਆਂ ਨਾਲ ਸ਼ਿੰਗਾਰੀਆਂ ਟਰਾਲੀਆਂ ‘ਤੇ ਕੀਰਤਨੀ ਜਥਿਆਂ ਵਲੋਂ ਕੀਰਤਨ ਗਾਇਨ ਵੀ ਕੀਤਾ ਗਿਆ।

Check Also

ਤੇਜਿੰਦਰ ਪਾਲ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ

ਬਿੱਟੂ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦੀ ਉਮੀਦ ਨਵੀਂ ਦਿੱਲੀ/ਬਿਊਰੋ ਨਿਊਜ਼ : ਆਲ …