ਕੈਲਗਰੀ/ਬਿਊਰੋ ਨਿਊਜ਼ : ਕੈਲਗਰੀ ਦੇ ਕੌਂਸਲਰਾਂ ਦਾ ਸਮੂਹ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਰਿਹਾਇਸ਼ੀ ਖੇਤਰਾਂ ਵਿੱਚ ਗੱਡੀਆਂ ਰਫ਼ਤਾਰ ਸੀਮਾ 50 ਤੋਂ ਘਟਾ ਕੇ 30 ਕਿਲੋਮੀਟਰ ਪ੍ਰਤੀ ਘੰਟਾ ਕਰਨ ਦੀ ਮੰਗ ਕਰ ਰਿਹਾ ਹੈ।
ਵਿਸ਼ਵ ਸਿਹਤ ਸੰਗਠਨ ਅਨੁਸਾਰ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਵਾਲੇ ਵਾਹਨਾਂ ਵੱਲੋਂ ਟੱਕਰ ਮਾਰਨ ‘ਤੇ ਪੈਦਲ ਯਾਤਰੀਆਂ ਦੇ 90 ਫੀਸਦੀ ਬਚਣ ਦੀ ਸੰਭਾਵਨਾ ਹੁੰਦੀ ਹੈ। 40 ਕਿਲੋਮੀਟਰ ਪ੍ਰਤੀ ਘੰਟਾ ‘ਤੇ 60 ਫੀਸਦੀ ਅਤੇ 50 ਕਿਲੋਮੀਟਰ ਪ੍ਰਤੀ ਘੰਟਾ ‘ਤੇ ਇਹ ਸੰਭਾਵਨਾ 20 ਫੀਸਦੀ ਤੋਂ ਘੱਟ ਹੁੰਦੀ ਹੈ। ਡਬਲਯੂਐੱਚਓ ਦੀ ਰਿਪੋਰਟ ਮੁਤਾਬਿਕ ਗਤੀ ਵਧਣ ਨਾਲ ਬਰੇਕਿੰਗ ਦੂਰੀ ਵਧ ਜਾਂਦੀ ਹੈ ਜਿਸ ਨਾਲ ਟਕਰਾਉਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ।
Check Also
ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਪਿਕਨਿਕ-ਨੁਮਾ ਮਨੋਰੰਜਕ ਟੂਰ
ਬਰੈਂਪਟਨ/ਡਾ. ਝੰਡ : ਲੰਘੇ ਵੀਰਵਾਰ 26 ਜੂਨ ਨੂੰ ਟਰੱਕਿੰਗ ਖੇਤਰ ਵੱਲੋਂ ਵਾਤਾਵਰਣ ਦੀ ਚੰਗੇਰੀ ਸਾਂਭ-ਸੰਭਾਲ …