ਹੁਣ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕਰੇਗੀ ਪੜਤਾਲ
ਚੰਡੀਗੜ੍ਹ/ਬਿਊਰੋ ਨਿਊਜ਼
ਬੇਅਦਬੀ ਅਤੇ ਗੋਲ਼ੀਕਾਂਡ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪਣ ਵਾਲੇ ਸਾਰੇ ਹੁਕਮ ਰੱਦ ਕਰਦਿਆਂ ਕੈਪਟਨ ਸਰਕਾਰ ਨੇ ਕੇਸਾਂ ਦੀ ਵਾਪਸੀ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਕੈਪਟਨ ਸਰਕਾਰ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦਾ ਫੈਸਲਾ ਲਿਆ ਸੀ ਅਤੇ ਵਿਰੋਧ ਹੋਣ ਤੋਂ ਬਾਅਦ ਹੁਣ ਸਰਕਾਰ ਨੇ ਪੈਰ ਪਿੱਛੇ ਖਿੱਚ ਲਏ ਹਨ। ਲੰਘੀ 28 ਅਗਸਤ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ‘ਤੇ ਹੋਈ ਬਹਿਸ ਤੋਂ ਬਾਅਦ ਸਦਨ ਇਸ ਨਤੀਜੇ ‘ਤੇ ਪਹੁੰਚਿਆ ਸੀ ਕਿ ਬੇਅਦਬੀ ਦੇ ਕੁਝ ਮਾਮਲਿਆਂ ਦੀ ਜਾਂਚ ਕਰ ਰਹੀ ਸੀਬੀਆਈ ਨੇ ਤਿੰਨ ਸਾਲ ਬੀਤਣ ਦੇ ਬਾਵਜੂਦ ਇੱਕ ਵੀ ਰਿਪੋਰਟ ਫਾਈਲ ਨਹੀਂ ਕੀਤੀ ਹੈ। ਇਸ ਲਈ ਸਰਕਾਰ ਨੇ ਸੀਬੀਆਈ ਤੋਂ ਕੇਸ ਵਾਪਸ ਲੈ ਕੇ ਇਨ੍ਹਾਂ ਦੀ ਜਾਂਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਤੋਂ ਕਰਵਾਉਣ ਦਾ ਫੈਸਲਾ ਲਿਆ। ਹੁਣ ਬੇਅਦਬੀ ਦੇ ਨਾਲ-ਨਾਲ ਪੁਲਿਸ ਵੱਲੋਂ ਫਾਇਰਿੰਗ ਕੀਤੇ ਜਾਣ ਦੇ ਮਾਮਲਿਆਂ ਦੀ ਪੜਤਾਲ ਵੀ ਐਸਆਈਟੀ ਕਰੇਗੀ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …