18 C
Toronto
Sunday, September 6, 2026
spot_img
Homeਭਾਰਤਨਵਜੋਤ ਸਿੰਘ ਸਿੱਧੂ ਨੇ ਕੀਤਾ ਖੁਲਾਸਾ

ਨਵਜੋਤ ਸਿੰਘ ਸਿੱਧੂ ਨੇ ਕੀਤਾ ਖੁਲਾਸਾ

ਨਵਜੋਤ ਸਿੰਘ ਸਿੱਧੂ ਨੇ ਕੀਤਾ ਖੁਲਾਸਾਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਾਜ਼ੀ ਹੋਇਆ ਪਾਕਿਸਤਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਅਤੇ ਪਾਕਿਸਤਾਨ ਵਿਚਾਲੇ ਹਮੇਸ਼ਾ ਹੀ ਗਰਮਾਹਟ ਵਾਲਾ ਮਾਹੌਲ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲੱਗਿਆ ਹੈ ਕਿ ਪਾਕਿਸਤਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਾਜ਼ੀ ਹੋ ਗਿਆ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਾਕਿਸਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਤਿਆਰ ਹੈ ਅਤੇ ਇਹ ਸਿੱਖਾਂ ਲਈ ਬਹੁਤ ਵੱਡਾ ਤੋਹਫਾ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਮਾਤਾ-ਪਿਤਾ ਹਮੇਸ਼ਾ ਅਰਦਾਸ ਕਰਦੇ ਸਨ ਕਿ ਇਹ ਲਾਂਘਾ ਖੋਲ੍ਹਿਆ ਜਾਵੇ ਅਤੇ ਹੁਣ ਮੇਰਾ ਜੀਵਨ ਸਫਲ ਹੋ ਗਿਆ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹ ਜਾਣ ਤੋਂ ਬਾਅਦ ਸ਼ਰਧਾਲੂਆਂ ਨੂੰ ਉੱਥੇ ਜਾਣ ਲਈ ਕਿਸੇ ਵੀਜ਼ੇ ਦੀ ਵੀ ਲੋੜ ਨਹੀਂ ਪਵੇਗੀ । ਉਨ੍ਹਾਂ ਕਿਹਾ ਕਿ ਉਹ ਮੁਹੱਬਤ ਦਾ ਪੈਗਾਮ ਲੈ ਕੇ ਪਾਕਿਸਤਾਨ ਗਏ ਸਨ ਅਤੇ ਅੱਜ ਉਨ੍ਹਾਂ ਨੂੰ ਇਸ ਦਾ ਫਲ ਮਿਲਿਆ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਕਿਸਤਾਨ ਦੋ ਕਦਮ ਅੱਗੇ ਤੁਰਿਆ ਹੈ ਅਤੇ ਹੁਣ ਭਾਰਤ ਸਰਕਾਰ ਵੀ ਇਕ ਕਦਮ ਅੱਗੇ ਚੱਲੇ।

RELATED ARTICLES
POPULAR POSTS