Breaking News
Home / ਪੰਜਾਬ / ਜ਼ਿਲ੍ਹਾ ਪ੍ਰੀਸ਼ਦ ਲਈ ‘ਆਪ’ ਦੇ ਉਮੀਦਵਾਰ ਹਰਵਿੰਦਰ ਹਿੰਦਾ ਦੀ ਹੱਤਿਆ

ਜ਼ਿਲ੍ਹਾ ਪ੍ਰੀਸ਼ਦ ਲਈ ‘ਆਪ’ ਦੇ ਉਮੀਦਵਾਰ ਹਰਵਿੰਦਰ ਹਿੰਦਾ ਦੀ ਹੱਤਿਆ

ਬਠਿੰਡਾ ਦੇ ਪਿੰਡ ਗਿੱਲ ਕਲਾਂ ਤੋਂ ਸੀ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਜ਼ਿਲ੍ਹੇ ‘ਚ ਪੈਂਦੇ ਪਿੰਡ ਗਿੱਲ ਕਲਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਲੰਘੀ ਰਾਤ ਕਰੀਬ 9.30 ਵਜੇ ਕਾਰ ਵਿਚ ਸਵਾਰ ਹੋ ਕੇ 2-3 ਵਿਅਕਤੀ ਹਰਵਿੰਦਰ ਦੇ ਘਰ ਆਏ ਅਤੇ ਉਸ ਨਾਲ ਬੈਠ ਕੇ ਸ਼ਰਾਬ ਪੀਤੀ। ਇਸ ਤੋਂ ਬਾਅਦ ਇਨ੍ਹਾਂ ਵਿਅਕਤੀਆਂ ਨੇ ਸਿਰ ਵਿਚ ਰਾਡ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਏ।
ਹਰਵਿੰਦਰ ਦੇ ਕਤਲ ਦਾ ਪਤਾ ਪਰਿਵਾਰ ਵਾਲਿਆਂ ਨੂੰ ਕਾਫੀ ਦੇਰ ਬਾਅਦ ਲੱਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਧਿਆਨ ਰਹੇ ਕਿ ਆਉਂਦੀ 19 ਸਤੰਬਰ ਨੂੰ ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਲਈ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਮਾਹੌਲ ਵੀ ਗਰਮਾਇਆ ਹੋਇਆ ਹੈ।

Check Also

ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ

‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …