22 ਸਤੰਬਰ ਤੱਕ ਭੇਜੇ ਗਏ ਜੇਲ੍ਹ, ਨਹੀਂ ਮਿਲੀ ਜ਼ਮਾਨਤ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਪੰਥਕ ਫਰੰਟ ਦੇ ਕਨਵੀਨਰ ਜਥੇਦਾਰ ਸੁਖਦੇਵ ਸਿੰਘ ਭੌਰ ਨੂੰ ਪਿਛਲੇ ਦਿਨੀਂ ਨਵਾਂਸ਼ਹਿਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ ਅਤੇ 22 ਸਤੰਬਰ ਤੱਕ ਜੇਲ੍ਹ ਭੇਜ ਦਿੱਤਾ। ਧਿਆਨ ਰਹੇ ਕਿ ਸੁਖਦੇਵ ਸਿੰਘ ਭੌਰ ਨੇ ਆਪਣੇ ਸੰਬੋਧਨ ਵਿਚ ਡੇਰਾ ਸੱਚਖੰਡ ਬੱਲਾਂ ਦੇ ਸੰਤ ਰਾਮਾਨੰਦ ਖਿਲਾਫ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਸੀ। ਜਿਸ ਕਰਕੇ ਰਾਮਾਨੰਦ ਦੇ ਪੈਰੋਕਾਰਾਂ ਨੇ ਬੰਗਾ ਵਿਚ ਭੌਰ ਖਿਲਾਫ ਰੋਸ ਮੁਜ਼ਾਹਰਾ ਵੀ ਕੀਤਾ। ਭੌਰ ਖਿਲਾਫ ਥਾਣਾ ਸਿਟੀ ਬੰਗਾ ‘ਚ ਪਰਚਾ ਦਰਜ ਕਰਵਾਇਆ ਗਿਆ ਸੀ। ਡੇਰਾ ਸੱਚਖੰਡ ਬੱਲਾਂ ਟਰੱਸਟ ਦੇ ਜਨਰਲ ਸਕੱਤਰ ਸਤਪਾਲ ਵਿਰਦੀ ਨੇ ਕਿਹਾ ਕਿ ਸੁਖਦੇਵ ਸਿੰਘ ਭੌਰ ਵੱਲੋਂ ਸੰਤ ਰਾਮਾਨੰਦ ਪ੍ਰਤੀ ਅਪਸ਼ਬਦ ਬੋਲੇ ਗਏ ਸਨ, ਜਿਸ ਕਾਰਨ ਸਮੁੱਚੀ ਸੰਗਤ ਦੇ ਮਨਾਂ ਨੂੰ ਠੇਸ ਪੁੱਜੀ ਹੈ।
Check Also
ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …