ਕਿਹਾ – ਮੌਕਾ ਆਇਆ ਹੈ, ਦਰਵਾਜ਼ਾ ਖੋਲ੍ਹੋ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਵਾਸਤੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਖ਼ਲ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਪੱਤਰ ਲਿਖਿਆ ਹੈ। ਨਵਜੋਤ ਸਿੱਧੂ ਨੇ ਲਿਖੇ ਪੱਤਰ ਵਿਚ ਕਿਹਾ, ਮੌਕਾ ਆਇਆ ਹੈ, ਕਦਮ ਵਧਾਓ ਅਤੇ ਦਰਵਾਜ਼ਾ ਖੋਲ੍ਹੋ। ਸਿੱਧੂ ਨੇ ਵਿਦੇਸ਼ ਮੰਤਰੀ ਨੂੰ ਕਿਹਾ ਹੈ ਕਿ ਪਾਕਿਸਤਾਨ ਵੱਲੋਂ ਭਰੇ ਹੁੰਗਾਰੇ ਦਾ ਹਾਂ-ਪੱਖੀ ਜਵਾਬ ਦਿੰਦਿਆਂ ਇਸ ਕਾਰਜ ਨੂੰ ਸਿਰੇ ਚਾੜ੍ਹ ਕੇ ਕਰੋੜਾਂ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 1947 ਵਿੱਚ ਦੇਸ਼ ਦੀ ਵੰਡ ਮੌਕੇ ਜ਼ਿਆਦਾਤਰ ਇਤਿਹਾਸਕ ਗੁਰਦੁਆਰੇ ਪਾਕਿਸਤਾਨ ਵਿੱਚ ਰਹਿ ਗਏ ਅਤੇ ਇਨ੍ਹਾਂ ਵਿਚੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਰੀਕ ਹੋਣ ਮੌਕੇ ਇਸ ਮਾਮਲੇ ਪ੍ਰਤੀ ਹਾਂ ਪੱਖੀ ਹੁੰਗਾਰਾ ਮਿਲਿਆ ਸੀ।
Check Also
ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ
ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ …