ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਕੀਤੀ ਵਿਚਾਰ
ਕਪੂਰਥਲਾ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਗੁਰਪੁਰਬ ਸਬੰਧੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਤ ਸਮਾਜ ਦੇ ਆਗੂਆਂ ਨਾਲ ਮੀਟਿੰਗ ਗਈ। ਮੀਟਿੰਗ ਵਿਚ ਸੰਤ ਸਮਾਜ ਦੇ 50 ਤੋਂ ਵੱਧ ਆਗੂ ਹਾਜ਼ਰ ਸਨ ਤੇ ਸੰਤ ਸਮਾਜ ਨੇ ਮੁੱਖ ਮੰਤਰੀ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਕਰਤਾਰਪੁਰ ਸਾਹਿਬ ਲਈ ਲਾਂਘਾ ਖੁੱਲ੍ਹਦਾ ਹੈ ਤਾਂ ਬਹੁਤ ਵਧੀਆ ਹੋਵੇਗਾ। ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੇਇੰਦਰ ਸਿੰਗਲਾ ਵੀ ਸ਼ਾਮਲ ਸਨ। ਮੀਟਿੰਗ ਤੋਂ ਬਾਅਦ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸਮਾਂ ਬਹੁਤ ਘੱਟ ਸੀ, ਇਸ ਕਰਕੇ ਸੰਤ ਸਮਾਜ ਦੇ ਜ਼ਿਆਦਾਤਰ ਆਗੂ ਆਪਣੀ ਗੱਲ ਨਹੀਂ ਰੱਖ ਸਕੇ। ਇਸਦੇ ਨਾਲ ਹੀ ਸੰਤ ਸਮਾਜ ਦੇ ਆਗੂਆਂ ਨੇ ਮੰਗ ਕੀਤੀ ਕਿ 550 ਸਾਲਾ ਸ਼ਤਾਬਦੀ ਸਮਾਗਮ ਤਾਂ ਹੀ ਸਫ਼ਲ ਹੋਣਗੇ ਜੇਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਮਿਲੇ। ਇਸ ਉਪਰੰਤ ਕੈਪਟਨ ਨੇ ਹਲਕਾ ਵਿਧਾਇਕ ਬਲਦੇਵ ਸਿੰਘ ਚੀਮਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
Check Also
ਭਾਖੜਾ ਡੈਮ ‘ਤੇ ਕੇਂਦਰ ਸਰਕਾਰ ਦਾ ਕੰਟਰੋਲ, ਕੇਂਦਰੀ ਬਲਾਂ ਦੀ ਹੋਵੇਗੀ ਤਾਇਨਾਤੀ
ਬੀਬੀਐੱਮਬੀ ਚੁੱਕੇਗਾ ਸਾਰਾ ਖਰਚ; ਹਰਿਆਣਾ ਨੇ ਕੇਂਦਰ ‘ਤੇ ਬਣਾਇਆ ਸੀ ਦਬਾਅ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ …