Breaking News
Home / ਭਾਰਤ / ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਖਿਲਾਫ ਭਾਰਤ ਬੰਦ ਨੂੰ ਮਿਲਿਆ ਭਰਪੂਰ ਹੁੰਗਾਰਾ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਖਿਲਾਫ ਭਾਰਤ ਬੰਦ ਨੂੰ ਮਿਲਿਆ ਭਰਪੂਰ ਹੁੰਗਾਰਾ

ਕਾਂਗਰਸ ਦੇ ਵਿਰੋਧ ਪ੍ਰਦਰਸ਼ਨਾਂ ‘ਚ 20 ਪਾਰਟੀਆਂ ਹੋਈਆਂ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼
ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਕਾਂਗਰਸ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਭਰਪੂਰ ਹੁੰਗਾਰਾ ਮਿਲਿਆ। ਕਾਂਗਰਸ ਦਾ ਦਾਅਵਾ ਹੈ ਕਿ ਵਿਰੋਧ ਪ੍ਰਦਰਸ਼ਨਾਂ ਵਿਚ 20 ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਕਾਂਗਰਸੀ ਵਰਕਰਾਂ ਵਲੋਂ ਰਾਜਘਾਟ ਤੋਂ ਰਾਮਲੀਲਾ ਮੈਦਾਨ ਤੱਕ ਮਾਰਚ ਵੀ ਕੱਢਿਆ ਗਿਆ ਅਤੇ ਇਸ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਵੀ ਸ਼ਾਮਲ ਹੋਏ। ਰਾਮ ਲੀਲਾ ਮੈਦਾਨ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ ਪੈਟਰੋਲ ਦੀ ਕੀਮਤ 80 ਰੁਪਏ ਪ੍ਰਤੀ ਲੀਟਰ ਤੋਂ ਜ਼ਿਆਦਾ ਹੋ ਗਈ ਹੈ। ਮੋਦੀ ਜੀ ਪਹਿਲਾਂ ਕਹਿੰਦੇ ਸਨ ਕਿ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ, ਪਰ ਹੁਣ ਕੁਝ ਬੋਲ ਹੀ ਨਹੀਂ ਰਹੇ। ਇਸ ਦੌਰਾਨ ਅੱਜ ਬਿਹਾਰ ਵਿਚ ਭੰਨਤੋੜ ਦੀਆਂ ਘਟਨਾਵਾਂ ਵੀ ਵਾਪਰੀਆਂ। ਬਿਹਾਰ ਦੇ ਹੀ ਜਹਾਨਾਬਾਦ ਜ਼ਿਲ੍ਹੇ ਵਿਚ ਇਕ ਐਂਬੂਲੈਂਸ ਦੇ ਹੜਤਾਲ ਵਿਚ ਘਿਰ ਜਾਣ ਕਾਰਨ ਇਕ ਬੱਚੀ ਦੀ ਮੌਤ ਵੀ ਹੋ ਗਈ।

ਪੰਜਾਬ ‘ਚ ਵੀ ਕਈ ਥਾਈਂ ਭਾਰਤ ਬੰਦ ਦਾ ਅਸਰ ਦਿਸਿਆ
ਕਾਂਗਰਸੀ ਵਿਧਾਇਕਾਂ ਵਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਅੱਜ ਪੰਜਾਬ ਵਿਚ ਵੀ ਮੋਦੀ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਹੋਏ। ਕਾਂਗਰਸੀ ਵਰਕਰਾਂ ਨੇ ਥਾਂ-ਥਾਂ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਵਾਜਾਈ ਵੀ ਪ੍ਰਭਾਵਿਤ ਹੋਈ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਵਿਚ ਬਹੁਤੇ ਬਜ਼ਾਰ ਬੰਦ ਰਹੇ ਅਤੇ ਕਈ ਥਾਈਂ ਲੋਕਾਂ ਨੇ ਦੁਕਾਨਾਂ ਖੋਲ੍ਹਣ ਨੂੰ ਤਰਜੀਹ ਦਿੱਤੀ। ਇਸੇ ਤਰ੍ਹਾਂ ਚੰਡੀਗੜ੍ਹ ਵਿਚ ਵੀ ਭਾਰਤ ਬੰਦ ਦਾ ਕੁਝ ਸਮੇਂ ਤੱਕ ਅਸਰ ਦੇਖਣ ਨੂੰ ਮਿਲਿਆ। ਚੰਡੀਗੜ੍ਹ ਵਿਚ ਵਿਧਾਨ ਸਭਾ ਦੇ ਬਾਹਰ ਕਾਂਗਰਸ ਦੇ ਵਿਧਾਇਕਾਂ ਵਲੋਂ ਘੋੜਿਆਂ ‘ਤੇ ਚੜ੍ਹ ਕੇ ਪ੍ਰਦਰਸ਼ਨ ਵੀ ਕੀਤਾ ਗਿਆ।

Check Also

ਅਯੁੱਧਿਆ ‘ਚ ਮੋਦੀ ਨੇ ਰਾਮ ਮੰਦਰ ਦਾ ਰੱਖਿਆ ਨੀਂਹ ਪੱਥਰ

ਰਾਮ ਮੰਦਰ ਆਉਣ ਵਾਲੀਆਂ ਪੀੜ੍ਹੀਆਂ ਲਈ ਰਹੇਗਾ ਸ਼ਰਧਾ ਦਾ ਪ੍ਰਤੀਕ : ਨਰਿੰਦਰ ਮੋਦੀ ਅਯੁੱਧਿਆ : …