ਵੱਡੀ ਗਿਣਤੀ ਵਿਚ ਸੰਗਤਾਂ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 414ਵਾਂ ਪ੍ਰਕਾਸ਼ ਪੁਰਬ ਅੱਜ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ ਅਤੇ ਇਸ ਮੌਕੇ ਸੁੰਦਰ ਜਲੌਅ ਵੀ ਸਜਾਏ ਗਏ ਸਨ। ਜ਼ਿਕਰਯੋਗ ਹੈ ਕਿ ਅੱਜ ਦੇ ਹੀ ਦਿਨ 1604 ਈ: ਨੂੰ ਗੁਰੂ ਅਰਜਨ ਦੇਵ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਬਿਰਾਜਮਾਨ ਕੀਤਾ। ਇਸ ਦੇ ਪਹਿਲੇ ਗ੍ਰੰਥੀ ਹੋਣ ਦਾ ਮਾਣ ਬਾਬਾ ਬੁੱਢਾ ਜੀ ਨੂੰ ਪ੍ਰਾਪਤ ਹੋਇਆ। ਦਰਬਾਰ ਸਾਹਿਬ ਵਿਖੇ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਵੀ ਕੀਤੀ ਗਈ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਸਜਾਵਟ ਲਈ ਮਲੇਸ਼ੀਆ, ਥਾਈਲੈਂਡ, ਕੀਨੀਆ, ਸਿੰਘਾਪੁਰ, ਆਸਟ੍ਰੇਲੀਆ ਆਦਿ ਤੋਂ 20 ਕਿਸਮ ਦੇ 100 ਕੁਇੰਟਲ ਫੁੱਲ ਮੰਗਵਾਏ ਸਨ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …